4 ਨਵੰਬਰ ਨੂੰ ਬੰਦ ਰਹਿਣਗੇ ਜਲੰਧਰ ਸ਼ਹਿਰ ਦੇ ਵਿੱਦਿਅਕ ਅਦਾਰੇ !

By  Jashan A November 3rd 2019 10:07 AM

4 ਨਵੰਬਰ ਨੂੰ ਬੰਦ ਰਹਿਣਗੇ ਜਲੰਧਰ ਸ਼ਹਿਰ ਦੇ ਵਿੱਦਿਅਕ ਅਦਾਰੇ !,ਜਲੰਧਰ: ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 4 ਨਵੰਬਰ ਨੂੰ ਜਲੰਧਰ ਸ਼ਹਿਰ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, 4 ਨਵੰਬਰ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਜਲੰਧਰ 'ਚੋਂ ਲੰਘੇਗਾ।

ਜਿਸ ਦੌਰਾਨ ਸੰਭਾਵਿਤ ਟ੍ਰੈਫਿਕ ਜੈਮ ਅਤੇ ਬੱਚਿਆ/ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਮਿਊਂਸੀਪਲ ਕਾਰਪੋਰੇਸ਼ਨ ਦੀ ਹੱਦ 'ਚ ਸਥਿਤ ਸਾਰੇ ਸਕੂਲ, ਕਾਲਜਾਂ ਅਤੇ ਆਈ.ਟੀ.ਆਈਜ਼ (ਸਰਕਾਰੀ ਅਤੇ ਪ੍ਰਾਈਵੇਟ) 'ਚ ਛੁੱਟੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ: ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਚ ਭਾਰੀ ਉਤਸ਼ਾਹ, ਪਾਸਪੋਰਟ ਬਣਾਉਣ ਲਈ ਲੋਕ ਹੋਏ ਪੱਬਾਂ ਭਾਰ

Jalandhar Holiday 4 Novਜ਼ਿਕਰ ਏ ਖਾਸ ਹੈ ਕਿ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਹਿਲੀ ਅਗਸਤ ਤੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਗਿਆ ਕੌਮਾਂਤਰੀ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਸੂਬਿਆਂ 'ਚੋਂ ਹੁੰਦਾ ਹੋਇਆ ਪੰਜਾਬ ਪਹੁੰਚ ਗਿਆ ਹੈ। ਜਿਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸੁਆਗਤ ਕੀਤਾ ਜਾ ਰਿਹਾ ਹੈ।

-PTC News

Related Post