ਜਲੰਧਰ: ਕੱਪੜੇ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ

By  Jashan A December 29th 2019 04:22 PM

ਜਲੰਧਰ: ਕੱਪੜੇ ਦੀ ਦੁਕਾਨ 'ਚ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ,ਜਲੰਧਰ: ਜਲੰਧਰ ਦੇ ਸ਼ੇਖਾ ਬਾਜ਼ਾਰ ’ਚ ਇਕ ਕੱਪੜੇ ਦੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ ਦੁਕਾਨ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਕਾਰਨ ਦੁਕਾਨਦਾਰ ਦਾ ਬਹੁਤ ਸਾਰਾ ਨੁਕਸਾਨ ਹੋ ਗਿਆ।

ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਫਾਇਰ ਬਿ੍ਗੇਡ ਦੇ ਅਧਿਕਾਰੀਆਂ ਨੂੰ ਦਿੱਤੀ, ਜਿਨ੍ਹਾਂ ਨੇ ਮੌਕੇ ’ਤੇ ਆ ਕੇ ਬੜੀ ਮੁਸ਼ਕਤ ਨਾਲ ਅੱਗ ’ਤੇ ਕਾਬੂ ਪਾਇਆ।

ਹੋਰ ਪੜ੍ਹੋ: ਮਾਨਸਾ 'ਚ ਕਬਾੜ ਦੀ ਦੁਕਾਨ 'ਤੇ ਧਮਾਕਾ, 1 ਦੀ ਮੌਕੇ 'ਤੇ ਮੌਤ

ਦੁਕਾਨ ਦੇ ਮਾਲਕ ਜਸਕਰਨ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨ 8 ਵਜੇ ਦੁਕਾਨ ਬੰਦ ਕਰਕੇ ਘਰ ਚਲਾ ਗਿਆ ਸੀ। ਕੁਝ ਸਮੇਂ ਬਾਅਦ ਹੀ ਉਸ ਨੂੰ ਫੋਨ ਆਇਆ ਕਿ ਉਸ ਦੀ ਦੁਕਾਨ ਨੂੰ ਅੱਗ ਲੱਗ ਗਈ।

-PTC News

Related Post