ਵਿਆਹ ਨਾ ਹੋਣ ਕਾਰਨ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

By  Jashan A January 24th 2020 03:20 PM

ਵਿਆਹ ਨਾ ਹੋਣ ਕਾਰਨ ਪੁੱਤ ਨੇ ਮਾਂ ਨੂੰ ਉਤਾਰਿਆ ਮੌਤ ਦੇ ਘਾਟ, ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ,ਜਲੰਧਰ: ਜਲੰਧਰ ਸੈਸ਼ਨ ਜੱਜ ਮਾਣਯੋਗ ਐੱਸ.ਕੇ. ਗਰਗ ਦੀ ਅਦਾਲਤ ਨੇ ਆਪਣੀ ਹੀ ਮਾਂ ਦਾ ਕਤਲ ਕਰਨ ਵਾਲੇ ਪੁੱਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮਿਲੀ ਜਾਣਕਾਰੀ ਮੁਤਾਬਕ ਧਰਮਵੀਰ ਸਿੰਘ ਨਾਮ ਦੇ ਨੌਜਵਾਨ ਨੇ ਵਿਆਹ ਨਾ ਹੋਣ ਕਾਰਨ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ ਸੀ। [caption id="attachment_382858" align="aligncenter" width="700"]Ludhiana Safipura Village Punjabi youth shot dead in Manila v[/caption] ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਦੇ ਨਾਲ-ਨਾਲ ਦੋਸ਼ੀ ਨੂੰ ਅਦਾਲਤ ਨੇ 15 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ।ਦੱਸਿਆ ਜਾ ਰਿਹਾ ਹੈ ਕਿ ਧਰਮਵੀਰ ਸਿੰਘ ਨੂੰ ਸ਼ਰਾਬ ਪੀਣ ਦੀ ਆਦਤ ਸੀ, ਜਿਸ ਕਾਰਨ ਉਸ ਦਾ ਵਿਆਹ ਨਹੀਂ ਸੀ ਹੋ ਰਿਹਾ। ਹੋਰ ਪੜ੍ਹੋ: ਮਾਂ ਵੱਲੋਂ ਕਬੱਡੀ ਖਿਡਾਰੀ ਦੇ ਕਤਲ ਕਰਨ ਦਾ ਮਾਮਲਾ :ਐੱਸ.ਐੱਚ.ਓ. ਵਿਕਰਮ ਸਿੰਘ ਸੋਹੀ ਨੂੰ ਕੀਤਾ ਲਾਇਨ ਹਾਜ਼ਰ ਉਸ ਦੇ ਮਾਤਾ-ਪਿਤਾ ਨੇ ਉਸ ਦੀ ਛੋਟੀ ਭੈਣ ਦਾ ਵਿਆਹ ਉਸ ਤੋਂ ਪਹਿਲਾ ਕਰ ਦਿੱਤਾ, ਜਿਸ ਕਾਰਨ ਉਹ ਨਾਰਾਜ਼ ਸੀ। ਇਸੇ ਗੱਲ ਦੀ ਰਜ਼ਿੰਸ਼ ਦੇ ਤਹਿਤ ਉਸ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ ਅਤੇ ਉਸ ਨੂੰ ਕਮਰੇ ’ਚ ਬੰਦ ਕਰਨ ਤੋਂ ਬਾਅਦ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਧਰਮਵੀਰ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਸੀ। -PTC News

Related Post