ਦਾਜ ਦੀ ਬਲੀ ਚੜੀ ਇੱਕ ਹੋਰ ਵਿਆਹੁਤਾ, ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ

By  Jashan A November 27th 2019 06:23 PM

ਦਾਜ ਦੀ ਬਲੀ ਚੜੀ ਇੱਕ ਹੋਰ ਵਿਆਹੁਤਾ, ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ,ਜਲੰਧਰ: ਜਲੰਧਰ ਦੇ ਪਿੰਡ ਭਟਨੂਰਾ ਲੁਬਾਣਾ 'ਚ ਇਕ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਪਛਾਣ 26 ਸਾਲਾ ਮਨਦੀਪ ਕੌਰ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦਾ 6 ਮਹੀਨੇ ਪਹਿਲਾਂ ਵਿਆਹ ਹੋਇਆ ਸੀ।

Dowry Caseਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਬੇਹੱਦ ਤੰਗ ਪਰੇਸ਼ਾਨ ਕਰਦਾ ਸੀ ਅਤੇ ਉਨ੍ਹਾਂ ਵੱਲੋਂ ਦਾਜ ਦੀ ਮੰਗ ਕੀਤੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਪਿੰਡ 'ਚ ਸਨਸਨੀ ਫੈਲੀ ਹੋਈ ਹੈ।

ਹੋਰ ਪੜ੍ਹੋ: ਫਗਵਾੜਾ: ਸ਼ੱਕੀ ਹਾਲਾਤ 'ਚ ਮਹਿਲਾ ਦੀ ਲਾਸ਼ ਬਰਾਮਦ, ਫੈਲੀ ਸਨਸਨੀ

Dowry Caseਉਧਰ ਘਟਨਾ ਸੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਕਬਜ਼ੇ 'ਚ ਲੈ ਕੇ ਪੇਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਸਹੁਰੇ ਪਰਿਵਾਰ 'ਚੋਂ ਪਤੀ, ਸੱਸ ਅਤੇ ਨਨਾਣ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News

Related Post