ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼ !!

By  Jashan A November 19th 2018 03:32 PM

ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਪੁਲਿਸ ਨੇ ਕੀਤਾ ਪਰਦਾਫਾਸ਼ !!,ਜਲੰਧਰ: ਅੱਜ ਜਲੰਧਰ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਜਲੰਧਰ ਪੁਲਿਸ ਨੇ ਨਾਈਜੀਰੀਅਨ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਰਮਨਦੀਪ ਸਿੰਘ, ਮੁੱਖ ਅਫਸਰ ਥਾਣਾ ਮਕਸੂਦਾਂ ਨੇ ਸਾਥੀ ਕਰਮਚਾਰੀਆਂ ਨੇ ਰਾਓਵਾਲੀ ਮੋੜ ਜੀ. ਟੀ. ਰੋਡ 'ਤੇ ਨਾਕਾਬੰਦੀ ਕੀਤੀ ਹੋਈ ਸੀ।

jalandhar ਇਸੇ ਦੌਰਾਨ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਕੈਲਵਿਨ ਅਮਾਸ ਇਕਬੈਨਸ਼ਨ ਪੁੱਤਰ ਅਮਾਸ ਵਾਸੀ ਬੈਨਿਨ ਸਿਟੀ ਨਾਈਜੀਰੀਅਰਨ ਦਿੱਲੀ ਤੋਂ ਵੱਡੀ ਮਾਤਰਾ 'ਚ ਹੈਰੋਇਨ ਦੀ ਖੇਪ ਲੈ ਕੇ ਜਲੰਧਰ 'ਚ ਗਾਹਕਾਂ ਦੀ ਭਾਲ 'ਚ ਆ ਰਿਹਾ ਸੀ, ਜਿਸ ਤੋਂ ਬਾਅਦ ਪੁਲਿਸ ਕਰਮਚਾਰੀਆਂ ਨੇ ਕਾਰਵਾਈ ਕਰਦੇ ਹੋਏ ਉਸ ਦੇ ਕੋਲੋਂ 1 ਕਿੱਲੋ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮੌਕੇ ਸਬ ਇੰਸਪੈਕਟਰ ਰਮਨਦੀਪ ਸਿੰਘ ਨੇ ਕਿਹਾ ਕਿ ਪੰਜਾਬ 'ਚ ਨਸ਼ੇ ਦੀ ਆਮਦ ਦਿਨ ਬ ਦਿਨ ਵੱਧ ਰਹੀ ਸੀ,

arrestedਜਿਸ ਦੌਰਾਨ ਨਸ਼ੇ ਨੂੰ ਨਕੇਲ ਪਾਉਣ ਲਈ ਪੰਜਾਬ ਸਰਕਾਰ ਸੂਬੇ ਵਿੱਚ ਨਸ਼ਾ ਤਸਕਰਾਂ ਨੂੰ ਦਬੋਚ ਰਿਹਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਇਸ ਵਿਅਕਤੀ ਨੂੰ ਹਿਰਾਸਤ 'ਚ ਲੈ ਲਿਆ ਹੈ ਤੇ ਸਾਡੀ ਟੀਮ ਇਸ ਤੋਂ ਪੁੱਛਗਿੱਛ ਕਰ ਰਹੀ ਹੈ। ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।

—PTC News

Related Post