ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ 'ਚ ਭਰਤੀ ਹੋਣ ਆਏ ਸੀ ਨੌਜਵਾਨ, ਚੜ੍ਹੇ ਪੁਲਿਸ ਅੜਿੱਕੇ

By  Jashan A March 24th 2019 12:12 PM

ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ 'ਚ ਭਰਤੀ ਹੋਣ ਆਏ ਸੀ ਨੌਜਵਾਨ, ਚੜ੍ਹੇ ਪੁਲਿਸ ਅੜਿੱਕੇ,ਜਲੰਧਰ: ਜਲੰਧਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਫੌਜ 'ਚ ਭਰਤੀ ਹੋਣ ਲਈ ਜਾਅਲੀ ਦਸਤਾਵੇਜ਼ ਬਣਵਾ ਕੇ ਜਲੰਧਰ ਕੈਂਟ ਭਰਤੀ ਦਫਤਰ ਆਏ ਜ਼ਿਲਾ ਹੁਸ਼ਿਆਰਪੁਰ ਵਾਸੀ 5 ਨੌਜਵਾਨ ਦਸਤਾਵੇਜ਼ਾਂ ਦੀ ਜਾਂਚ ਦੌਰਾਨ ਫੜੇ ਗਏ, ਜਿਨ੍ਹਾਂ ਨੂੰ ਥਾਣਾ ਕੈਂਟ ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।

jld ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ 'ਚ ਭਰਤੀ ਹੋਣ ਆਏ ਸੀ ਨੌਜਵਾਨ, ਚੜ੍ਹੇ ਪੁਲਿਸ ਅੜਿੱਕੇ

ਫੜੇ ਗਏ ਮੁਲਜ਼ਮਾਂ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਬਲਵੰਤ ਸਿੰਘ, ਸਿਕੰਦਰ ਸਿੰਘ ਪੁੱਤਰ ਲੇਖ ਰਾਜ, ਗੁਲਸ਼ਨ ਕੁਮਾਰ ਪੁੱਤਰ ਸੁਖਦੇਵ ਸਿੰਘ, ਅਮਨਦੀਪ ਸਿੰਘ ਪੁੱਤਰ ਅਸ਼ਵਨੀ ਕੁਮਾਰ ਤੇ ਉਪਿੰਦਰ ਸਿੰਘ ਪੁੱਤਰ ਮਾਨ ਸਿੰਘ ਵਜੋਂ ਹੋਈ ਹੈ, ਜੋ ਕਿ ਜ਼ਿਲਾ ਹੁਸ਼ਿਆਰਪੁਰ ਦੀ ਤਹਿਸੀਲ ਮੁਕੇਰੀਆਂ ਦੀ ਨਵੀਂ ਦਾਣਾ ਮੰਡੀ ਸਮੇਤ ਵੱਖ-ਵੱਖ ਪਿੰਡਾਂ ਦੇ ਰਹਿਣ ਵਾਲੇ ਹਨ।

ਹੋਰ ਪੜ੍ਹੋ: ਕਾਰਗਿਲ ‘ਚ ਸ਼ਹੀਦ ਹੋਏ ਜਵਾਨ ਕੁਲਦੀਪ ਸਿੰਘ ਨੂੰ ਅੱਜ ਪਿੰਡ ਕਲੇਰ ‘ਚ ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

jld ਜਾਅਲੀ ਦਸਤਾਵੇਜ਼ ਬਣਵਾ ਕੇ ਫੌਜ 'ਚ ਭਰਤੀ ਹੋਣ ਆਏ ਸੀ ਨੌਜਵਾਨ, ਚੜ੍ਹੇ ਪੁਲਿਸ ਅੜਿੱਕੇ

ਪੁਲਿਸ ਨੇ ਸਾਰੇ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post