ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ, ਦੇਖੋ ਤਸਵੀਰਾਂ

By  Jashan A March 5th 2019 12:17 PM -- Updated: March 5th 2019 12:18 PM

ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ, ਦੇਖੋ ਤਸਵੀਰਾਂ,ਜਲੰਧਰ: ਬੀਤੇ ਦਿਨ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਮੰਗਾਂ ਨੂੰ ਲੈ ਕੇ ਰੇਲ ਟਰੈਕ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦੇ ਮਾਨਾਂਵਾਲਾ ਰੇਲਵੇ ਸਟੇਸ਼ਨ ਦੇ ਕੋਲ ਪੰਜਾਬ ਸਰਕਾਰ ਖਿਲਾਫ ਹੱਲਾ ਬੋਲਿਆ ਜਾ ਰਿਹਾ ਹੈ।

jld ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ, ਦੇਖੋ ਤਸਵੀਰਾਂ

ਪਰ ਇਸ ਦੌਰਾਨ ਯਾਤਰੀਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਧਰਨੇ ਨਾਲ ਰੇਲ ਆਵਾਜਾਈ ਠੱਪ ਹੋ ਗਈ ਹੈ।

ਇਸ ਤੋਂ ਇਲਾਵਾ ਅੱਧਾ ਦਰਜਨ ਦੇ ਕਰੀਬ ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਇਕ ਦਰਜਨ ਤੋਂ ਵੱਧ ਟਰੇਨਾਂ ਨੂੰ ਰੂਟ ਬਦਲ ਕੇ ਚਲਾਇਆ ਗਿਆ। ਇਸ ਤੋਂ ਇਲਾਵਾ ਦਿੱਲੀ-ਪਠਾਨਕੋਟ ਐਕਸਪ੍ਰੈੱਸ, ਅੰਮ੍ਰਿਤਸਰ-ਨਾਂਦੇੜ ਸੁਪਰਫਾਸਟ, ਅੰਮ੍ਰਿਤਸਰ-ਬਿਲਾਸਪੁਰ ਐਕਸਪ੍ਰੈੱਸ, ਅੰਮ੍ਰਿਤਸਰ-ਨਵੀਂ ਦਿੱਲੀ ਸ਼ਤਾਬਦੀ ਐਕਸਪ੍ਰੈੱਸ, ਹਾਵੜਾ ਐਕਸਪ੍ਰੈੱਸ, ਦਾਦਰ ਐਕਸਪ੍ਰੈੱਸ ਸਣੇ ਕਈ ਟਰੇਨਾਂ ਨੂੰ ਵਾਇਆ ਤਰਨਤਾਰਨ ਹੁੰਦੇ ਹੋਏ ਚਲਾਇਆ ਗਿਆ।

jld ਕਿਸਾਨਾਂ ਦੇ ਧਰਨੇ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ, ਯਾਤਰੀ ਪ੍ਰੇਸ਼ਾਨ, ਦੇਖੋ ਤਸਵੀਰਾਂ

ਰੇਲਵੇ ਅਧਿਕਾਰੀਆਂ ਮੁਤਾਬਕ ਰੇਲ ਆਵਾਜਾਈ ਅੱਜ ਵੀ ਪ੍ਰਭਾਵਿਤ ਰਹੇਗੀ। ਲਿੰਕ ਰੇਲ ਕਾਰਨ ਮੰਗਲਵਾਰ ਨੂੰ ਵੀ 2 ਦਰਜਨ ਤੋਂ ਵੱਧ ਟਰੇਨਾਂ ਰੱਦ ਰਹਿਣਗੀਆਂ ਅਤੇ ਕਰੀਬ ਡੇਢ ਦਰਜਨ ਟਰੇਨਾਂ ਦਾ ਰੂਟ ਬਦਲ ਕੇ ਚਲਾਇਆ ਜਾਵੇਗਾ।

-PTC News

Related Post