ਜਲੰਧਰ: ਨਸ਼ੇ 'ਚ ਟੱਲੀ ਨੌਜਵਾਨ ਨੇ ਚਲਾਈ ਗੋਲੀ, ਲੋਕਾਂ 'ਚ ਸਹਿਮ ਦਾ ਮਾਹੌਲ

By  Jashan A January 7th 2019 10:53 PM -- Updated: January 8th 2019 01:44 PM

ਜਲੰਧਰ: ਨਸ਼ੇ 'ਚ ਟੱਲੀ ਨੌਜਵਾਨ ਨੇ ਚਲਾਈ ਗੋਲੀ, ਲੋਕਾਂ 'ਚ ਸਹਿਮ ਦਾ ਮਾਹੌਲ,ਜਲੰਧਰ: ਜਲੰਧਰ ਦੀ ਸ਼ਾਸਤਰੀ ਮਾਰਟਿਕ 'ਚ ਇੱਕ ਨੌਜਵਾਨ ਵੱਲੋਂ ਗੋਲੀ ਚਲਾਉਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਨਸ਼ਾ ਕੀਤਾ ਹੋਇਆ ਸੀ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਨਸ਼ੇ 'ਚ ਟੱਲੀ ਇਕ ਨੌਜਵਾਨ ਸੜਕ 'ਤੇ ਪੈਦਲ ਜਾ ਰਿਹਾ ਸੀ ਅਤੇ ਇਕ ਗੱਡੀ ਦੇ ਨਾਲ ਟਕਰਾਉਣ ਨਾਲ ਉਸ ਦੀ ਡਬ 'ਚ ਲੱਗੀ ਪਿਸਤੌਲ ਹੇਠਾਂ ਡਿੱਗ ਗਈ। [caption id="attachment_236897" align="aligncenter" width="300"]jalandhar ਜਲੰਧਰ: ਨਸ਼ੇ 'ਚ ਟੱਲੀ ਨੌਜਵਾਨ ਨੇ ਚਲਾਈ ਗੋਲੀ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਜਿਸ ਤੋਂ ਬਾਅਦ ਉਸ ਨੇ ਗੋਲੀ ਚਲਾ ਦਿੱਤੀ।ਇਸ ਘਟਨਾ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗਿਆ। [caption id="attachment_236969" align="aligncenter" width="300"]firing ਜਲੰਧਰ: ਨਸ਼ੇ 'ਚ ਟੱਲੀ ਨੌਜਵਾਨ ਨੇ ਚਲਾਈ ਗੋਲੀ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਗਨੀਮਤ ਇਹ ਰਹੀ ਕਿ ਇਹ ਗੋਲੀ ਕਿਸੇ ਨੂੰ ਨਹੀਂ ਲੱਗੀ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਗੋਲੀ ਚਲਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ। -PTC News

Related Post