ਜਲੰਧਰ 'ਚ ਅਣਪਛਾਤਿਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਦੇਖੋ ਤਸਵੀਰਾਂ

By  Jashan A March 10th 2019 03:49 PM

ਜਲੰਧਰ 'ਚ ਅਣਪਛਾਤਿਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਦੇਖੋ ਤਸਵੀਰਾਂ,ਜਲੰਧਰ: ਜਲੰਧਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ,ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ ਇਥੋਂ ਦੇ ਸੰਗਤ ਨਗਰ 'ਚ ਬੀਤੀ ਰਾਤ ਹਮਲਾਵਰਾਂ ਨੇ ਇਕ ਨੌਜਵਾਨ 'ਤੇ ਪਹਿਲਾਂ ਦਾਤਰ ਨਾਲ ਹਮਲਾ ਕੀਤਾ ਤੇ ਬਾਅਦ 'ਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

jld ਜਲੰਧਰ 'ਚ ਅਣਪਛਾਤਿਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਦੇਖੋ ਤਸਵੀਰਾਂ

ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਰਾਤ 10 ਵਜੇ ਸੰਗਤ ਸਿੰਘ ਨਗਰ 'ਚ ਮ੍ਰਿਤਕ ਜਸਪ੍ਰੀਤ ਸਿੰਘ ਉਰਫ ਜੱਸਾ ਜੋ ਕਿ ਆਪਣੇ ਘਰ ਵੱਲ ਜਾ ਰਿਹਾ ਸੀ, ਨੂੰ ਰਸਤੇ 'ਚ ਕਥਿਤ ਕਾਲੂ ਨਾਮਕ ਵਿਅਕਤੀ ਨੇ ਸਾਥੀਆਂ ਨਾਲ ਮਿਲ ਕੇ ਘੇਰ ਲਿਆ ਅਤੇ ਉਸ 'ਤੇ ਫਾਇਰਿੰਗ ਕਰ ਦਿੱਤੀ।

ਮੌਕੇ 'ਤੇ ਪਹੁੰਚੇ ਲੋਕਾਂ ਨੇ ਉਸ ਨੂੰ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਪਰ ਬਾਅਦ 'ਚ ਉਸ ਨੂੰ ਸਿਵਲ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

jld ਜਲੰਧਰ 'ਚ ਅਣਪਛਾਤਿਆਂ ਨੇ ਨੌਜਵਾਨ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ, ਦੇਖੋ ਤਸਵੀਰਾਂ

ਉਧਰ, ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ। ਉਥੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

-PTC News

Related Post