ਜਲੰਧਰ 'ਚ ਕਬਾੜ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

By  Jashan A May 12th 2019 03:49 PM

ਜਲੰਧਰ 'ਚ ਕਬਾੜ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਜਲੰਧਰ: ਜਲੰਧਰ ਦੇ 120 ਫੁੱਟੀ ਰੋਡ ਨੇੜੇ ਕਬਾੜ ਦੀਆਂ ਦੁਕਾਨਾਂ ਨੇੜੇ ਕਬਾੜ ਦੇ ਗੋਦਾਮ ਨਾਲ ਪਏ ਸਾਮਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

jld ਜਲੰਧਰ 'ਚ ਕਬਾੜ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਅੱਗ ਲੱਗਣ ਦੇ ਕਾਰਨ ਪਲਾਟ 'ਚ ਰੱਖਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਫਿਲਹਾਲ,ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁਟੀਆਂ ਹਨ।

ਹੋਰ ਪੜ੍ਹੋ:ਤਲਵੰਡੀ ਭਾਈ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ ,ਪਤੀ-ਪਤਨੀ ਦੀ ਮੌਤ

jld ਜਲੰਧਰ 'ਚ ਕਬਾੜ ਦੇ ਸਾਮਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

Related Post