ਜਲੰਧਰ: ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਯਾਤਰੀ ਹੋਏ ਪ੍ਰੇਸ਼ਾਨ

By  Jashan A January 8th 2019 02:30 PM

ਜਲੰਧਰ: ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਯਾਤਰੀ ਹੋਏ ਪ੍ਰੇਸ਼ਾਨ,ਜਲੰਧਰ: ਜਲੰਧਰ 'ਚ ਅੱਜ ਪੰਜਾਬ ਰੋਡਵੇਜ਼ ਦੇ ਕਰਮਚਾਰੀ ਹੜਤਾਲ 'ਤੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿਥੇ ਇੱਕ ਪਾਸੇ ਰੋਡਵੇਸ ਕਰਮੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਨੇ ਓਥੇ ਜਿਨ੍ਹਾਂ ਲੋਕਾਂ ਨੇ ਆਪਣੇ ਜਰੂਰੀ ਕੰਮ ਕਰਕੇ ਸਫ਼ਰ ਕਰਨਾ ਹੈ, ਉਥੇ ਲੋਕ ਇਧਰ-ਉਧਰ ਭਟਕਦੇ ਨਜ਼ਰ ਆ ਰਹੇ ਹਨ।

jalandhar ਜਲੰਧਰ: ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਯਾਤਰੀ ਹੋਏ ਪ੍ਰੇਸ਼ਾਨ

ਜਦੋ ਪੱਤਰਕਾਰਾਂ ਨੇ ਯਾਤਰੀਆਂ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਦੱਸਿਆ ਕਿ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਅੱਜ ਹੜਤਾਲ ਹੈ। ਹੁਣ ਉਹ ਬੱਸ ਅੱਡੇ ਆ ਕੇ ਕਾਫੀ ਪ੍ਰੇਸ਼ਾਨ ਹੋ ਰਹੇ ਹਨ।

ਹੋਰ ਪੜ੍ਹੋ:ਅਧਿਆਪਕਾਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਦੇ ਘਰ ਬਾਹਰ ਦੇਰ ਰਾਤ ਤੱਕ ਕੀਤਾ ਜਗਰਾਤਾ ,ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਨੂੰ ਖੂਬ ਲਾਏ ਰਗੜੇ

ਦੂਜੇ ਪਾਸੇ ਪੰਜਾਬ ਰੋਡਵੇਸ ਯੂਨੀਅਨ ਦੇ ਜਨਰਲ ਸਕੱਤਰ ਜਸਬੀਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਉਹਨਾਂ ਦੀਆਂ ਮੰਗਾਂ ਨੂੰ ਲੈ ਕੇ ਤਾਲਮਟੋਲ ਕਰ ਰਹੀ ਹੈ।

jalandhar ਜਲੰਧਰ: ਪੰਜਾਬ ਰੋਡਵੇਜ਼ ਕਰਮਚਾਰੀਆਂ ਦੀ ਹੜਤਾਲ ਕਾਰਨ ਯਾਤਰੀ ਹੋਏ ਪ੍ਰੇਸ਼ਾਨ

ਜਿਸ ਕਾਰਨ ਉਹਨਾਂ ਨੂੰ ਮਜ਼ਬੂਰਨ ਇਹ ਹੜਤਾਲ ਕਰਨੀ ਪਈ ਜੋ ਦੋ ਦਿਨ ਤੱਕ ਚੱਲੇਗੀ।ਉਹਨਾਂ ਇਹ ਵੀ ਕਿਹਾ ਕਿ ਦੋਨੋਂ ਦਿਨ ਸਵੇਰੇ 8 ਤੋਂ 10 ਧਾਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਹੜਤਾਲ ਦੋਵੇਂ ਦਿਨ ਲਗਾਤਾਰ ਚੱਲੇਗੀ।

-PTC News

Related Post