ਜਲੰਧਰ: ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ

By  Jashan A June 18th 2019 09:10 AM

ਜਲੰਧਰ: ਕਾਰ ਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਮਹਿਲਾ ਦੀ ਮੌਤ,ਜਲੰਧਰ: ਜਲੰਧਰ ਦੇ ਪਰਾਗਪੁਰ ਜੀ. ਟੀ. ਰੋਡ 'ਤੇ ਤੇਜ਼ ਰਫਤਾਰ ਕਾਰ ਦੀ ਲਪੇਟ ਵਿਚ ਆਉਣ ਨਾਲ ਬਾਈਕ ਸਵਾਰ ਪਤੀ ਪਤਨੀ ਗੰਭੀਰ ਤੌਰ 'ਤੇ ਜ਼ਖ਼ਮੀ ਹੋ ਗਏ।ਬਾਈਕ ਦੇ ਪਿੱਛੇ ਬੈਠੀ ਔਰਤ ਨੀਲਮ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਜਦਕਿ ਉਸਦੇ ਪਤੀ ਰਣਜੀਤ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦਾ ਇਲਾਜ਼ ਚੱਲ ਰਿਹਾ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਅਤੇ ਪੁਲਿਸ ਨੇ ਕਾਰ ਚਾਲਕ ਨੂੰ ਕਾਰ ਸਣੇ ਕਾਬੂ ਕਰ ਲਿਆ ਹੈ।

ਹੋਰ ਪੜ੍ਹੋ: ਲੁਧਿਆਣਾ 'ਚ ਵਾਪਰਿਆ ਭਿਆਨਕ ਹਾਦਸਾ, 4 ਵਰਕਰਾਂ ਦੀ ਮੌਤ

ਉਸਦੇ ਖਿਲਾਫ ਥਾਣਾ ਕੈਂਟ ਵਿਚ ਕੇਸ ਦਰਜ ਕੀਤਾ ਗਿਆ ਹੈ।ਮ੍ਰਿਤਕਾ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

-PTC News

Related Post