ਜਲੰਧਰ-ਪਠਾਨਕੋਟ ਹਾਈਵੇਅ 'ਤੇ ਬੱਸ-ਟਰੱਕ ਦੀ ਟੱਕਰ, 3 ਗੰਭੀਰ ਜ਼ਖਮੀ

By  Jashan A November 16th 2018 05:35 PM -- Updated: November 16th 2018 05:39 PM

ਜਲੰਧਰ-ਪਠਾਨਕੋਟ ਹਾਈਵੇਅ 'ਤੇ ਬੱਸ-ਟਰੱਕ ਦੀ ਟੱਕਰ, 3 ਗੰਭੀਰ ਜ਼ਖਮੀ,ਟਾਂਡਾ: ਪੰਜਾਬ 'ਚ ਦਿਨ ਬ ਦਿਨ ਹੋ ਰਹੀਆਂ ਸੜਕ ਦੁਰਘਟਨਾਵਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦੌਰਾਨ ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਟਾਂਡਾ ਤੋਂ ਸਾਹਮਣੇ ਆਇਆ ਹੈ।

accident ਜਿਥੇ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਹਾਦਸਾਗ੍ਰਸਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਹਾਦਸੇ ਦੌਰਾਨ 3-4 ਸਵਾਰੀਆਂ ਜ਼ਖਮੀ ਹੋ ਗਈਆਂ। ਜਿੰਨ੍ਹਾਂ ਨੂੰ ਇਲਾਜ ਦੇ ਲਈ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਹੋਰ ਪੜ੍ਹੋ:ਸਾਵਧਾਨ ! ਜੇਕਰ ਤੁਹਾਨੂੰ ਵੀ ਨੇ ਇਹ ਲੱਛਣ ਤਾਂ ਹੋ ਸਕਦੀ ਹੈ ਮੌਤ

jalandharਸੂਤਰਾਂ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋ ਬੱਸ ਤੇਜ਼ ਰਫਤਾਰ ਨਾਲ ਖੁੱਡਾ ਬੱਸ ਸਟਾਪ ਦੀ ਸੜਕ 'ਤੇ ਰੁੱਕਣ ਲਈ ਹੋਲੀ ਹੋਈ ਤਾਂ ਪਿੱਛੋਂ ਆ ਰਹੇ ਇੱਕ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਦਾ ਪਤਾ ਚਲਦਿਆ ਹੀ ਘਟਨਾ ਵਾਲੀ ਜਗ੍ਹਾ 'ਤੇ ਪੁਲਿਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

—PTC News

Related Post