ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੋਕ ਸਭਾ ਹਲਕਾ ਜਲੰਧਰ 'ਚ ਕਰੇਗਾ 2 ਵਿਸ਼ਾਲ ਰੈਲੀਆਂ

By  Jashan A April 8th 2019 08:58 AM

ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੋਕ ਸਭਾ ਹਲਕਾ ਜਲੰਧਰ 'ਚ ਕਰੇਗਾ 2 ਵਿਸ਼ਾਲ ਰੈਲੀਆਂ,ਜਲੰਧਰ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭਖ ਚੁੱਕਿਆ ਹੈ, ਜਿਸ ਕਾਰਨ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ ਉਵੇਂ ਹੀ ਸੂਬੇ 'ਚ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਜੋਰਾਂ 'ਤੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਵਾਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

sad ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੋਕ ਸਭਾ ਹਲਕਾ ਜਲੰਧਰ 'ਚ ਕਰੇਗਾ 2 ਵਿਸ਼ਾਲ ਰੈਲੀਆਂ

ਇਸ ਦੇ ਤਹਿਤ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਲੋਕ ਸਭਾ ਹਲਕਾ ਜਲੰਧਰ 'ਚ 2 ਰੈਲੀਆਂ ਕਰੇਗਾ। ਤੁਹਾਨੂੰ ਦੱਸ ਦੇਈਏ ਕਿ ਪਹਿਲੀ ਰੈਲੀ ਨਕੋਦਰ 'ਚ ਅਤੇ ਦੂਸਰੀ ਰੈਲੀ ਜਲੰਧਰ ਦੇ ਫਿਲੌਰ 'ਚ ਕੀਤੀ ਜਾਵੇਗੀ।ਇਹਨਾਂ ਵਿਸ਼ਾਲ ਰੈਲੀਆਂ ‘ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਸ਼ਿਰਕਤ ਕਰਨਗੇ।

ਹੋਰ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਅੰਦਰ ਹੋ ਰਹੀ ਗੈਰਕਾਨੂੰਨੀ ਰੇਤ ਮਾਈਨਿੰਗ ਦੀ ਨਿਆਂਇਕ ਜਾਂਚ ਕਰਵਾਉਣ ਦੀ ਮੰਗ

sad ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੋਕ ਸਭਾ ਹਲਕਾ ਜਲੰਧਰ 'ਚ ਕਰੇਗਾ 2 ਵਿਸ਼ਾਲ ਰੈਲੀਆਂ

ਇਹਨਾਂ ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ 'ਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵਰਕਰ ਲਗਾਤਾਰ ਪਾਰਟੀ ਦਾ ਸਾਥ ਦੇ ਰਹੇ ਹਨ। ਰੈਲੀਆਂ ਨੂੰ ਲੈ ਕੇ ਪਾਰਟੀ ਵਰਕਰਾਂ ‘ਚ ਕਾਫੀ ਉਤਸ਼ਾਹ ਜਤਾਇਆ ਜਾ ਰਿਹਾ ਹੈ ਅਤੇ ਲੋਕਾਂ ਦੇ ਆਉਣ ਜਾਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਦੇ ਹੱਕ 'ਚ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨਗੇ।

sad ਸ਼੍ਰੋਮਣੀ ਅਕਾਲੀ ਦਲ ਵੱਲੋਂ ਰੈਲੀਆਂ ਦਾ ਦੌਰ ਜਾਰੀ, ਅੱਜ ਲੋਕ ਸਭਾ ਹਲਕਾ ਜਲੰਧਰ 'ਚ ਕਰੇਗਾ 2 ਵਿਸ਼ਾਲ ਰੈਲੀਆਂ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾਧਿਰ ਕਾਂਗਰਸ ‘ਤੇ ਵੀ ਨਿਸ਼ਾਨੇ ਸਾਧੇ ਜਾਣਗੇ ਅਤੇ ਕਾਂਗਰਸ ਸਰਕਾਰ ਵੱਲੋ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਨਾਕਾਮੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

-PTC News

Related Post