ਜਲੰਧਰ: ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

By  Jashan A January 20th 2019 02:09 PM -- Updated: January 21st 2019 04:06 PM

ਜਲੰਧਰ: ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ, ਜਲੰਧਰ 'ਚ ਵਿਜੀਲੈਂਸ ਬਿਊਰੋ ਨੂੰ ਅੱਜ ਵੱਡੀ ਸਫ਼ਲਤਾ ਉਸ ਸਮੇਂ ਹੱਥ ਲੱਗੀ, ਜਦੋ ਉਹਨਾਂ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਪੰਜਾਬ ਪੁਲਿਸ ਦੇ ਹੌਲਦਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ।

bribe ਜਲੰਧਰ: ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਪੁਲਿਸ ਦਾ ਹੌਲਦਾਰ ਹਨੀ ਟ੍ਰੈਪ ਲਗਾ ਕੇ ਬਲੈਕਮੇਲ ਕਰਦਾ ਸੀ, ਜਿਸ ਤੋਂ ਬਾਅਦ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹੌਲਦਾਰ ਅਤੇ 2 ਔਰਤਾਂ ਨੂੰ ਕਾਬੂ ਕੀਤਾ।

ਦਰਅਸਲ ਇਕ ਔਰਤ ਪਹਿਲਾਂ ਕਿਸੇ ਸਰਕਾਰੀ ਮੁਲਾਜ਼ਮ ਨਾਲ ਦੋਸਤੀ ਕਰ ਉਸ ਨੂੰ ਹਨੀਟ੍ਰੈਪ 'ਚ ਫਸਾਉਂਦੀ ਸੀ ਫਿਰ ਉਸੀ ਜਗ੍ਹਾ ਆਰੋਪੀ ਪੁਲਿਸ ਵਾਲਾ ਆ ਕੇ ਉਸ ਸਰਕਾਰੀ ਮੁਲਾਜ਼ਮ ਨੂੰ ਇਹ ਕਹਿ ਕੇ ਬਲੈਕਮੇਲ ਕਰਦਾ ਸੀ ਕਿ ਓਹ ਉਸ 'ਤੇ ਐਫ਼ ਆਈ ਆਰ ਦਰਜ ਕਰਵਾ ਦੇਵੇਗਾ। ਪੁਲਿਸ ਫਿਲਹਾਲ ਇਸ ਮਾਮਲੇ ਚ ਆਰੋਪੀਆਂ ਨੂ ਕੋਰਟ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਕਰ ਰਹੀ ਹੈ।

bribe ਜਲੰਧਰ: ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਹੌਲਦਾਰ ਨੂੰ 50,000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਮਿਲੀ ਜਾਣਕਾਰੀ ਮੁਤਾਬਕ ਹੌਲਦਾਰ ਰਾਜਾ ਸਿੰਘ ਹਨੀ ਟ੍ਰੈਪ ਚ ਫਸੇ ਵਿਅਕਤੀ ਤੋਂ 2 ਲੱਖ ਰੁਪਏ ਮੰਗ ਰਿਹਾ ਸੀ ਤੇ ਉਸ ਨੂੰ ਵਿਜੀਲੈਂਸ ਨੇ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਮੁਲਜ਼ਮ ਹੌਲਦਾਰ ਪੁਲਿਸ ਚੌਂਕੀ ਕਾਲਾ ਸੰਘਿਆ ਜਿਲ੍ਹਾ ਕਪੂਰਥਲਾ ਵਿਖੇ ਤਾਇਨਾਤ ਹੈ।

-PTC News

Related Post