ਜਲੰਧਰ 'ਚ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਪਿੰਡ 'ਚ ਸੋਗ ਦਾ ਮਾਹੌਲ

By  Jashan A December 24th 2019 05:45 PM

ਜਲੰਧਰ 'ਚ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ, ਪਿੰਡ 'ਚ ਸੋਗ ਦਾ ਮਾਹੌਲ,ਜਲੰਧਰ : ਜਲੰਧਰ ਦੇ ਧੀਣਾ 'ਚ ਅੱਜ ਉਸ ਸਮੇਂ ਮਾਤਮ ਪਸਰ ਗਿਆ, ਜਦੋਂ ਇਥੇ ਇੱਕ ਵਿਆਹੁਤਾ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਗਈ। ਵਿਆਹੁਤਾ ਦੀ ਪਛਾਣ ਪੂਜਾ ਦੇ ਰੂਪ 'ਚ ਹੋਈ ਹੈ, ਜੋਕਿ 2 ਬੱਚਿਆਂ ਦੀ ਮਾਂ ਸੀ।

Women Death ਪੂਜਾ ਦੇ ਭਰਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਕਰੀਬ 8 ਸਾਲ ਪਹਿਲਾਂ ਅਸ਼ਵਨੀ ਕੁਮਾਰ ਵਾਸੀ ਪਿੰਡ ਧੀਨਾ ਨਾਲ ਹੋਇਆ ਸੀ।ਪਰਿਵਾਰਿਕ ਮੈਬਰਾਂ ਮੁਤਾਬਕ ਸਹੁਰਾ ਪਰਿਵਾਰ ਲੜਕੀ ਨੂੰ ਤੰਗ-ਪਰੇਸ਼ਾਨ ਕਰਦੇ ਸਨ।

ਹੋਰ ਪੜ੍ਹੋ: ਰੋਜ਼ੀ ਰੋਟੀ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤ 'ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਉਸ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਇਹ ਦੱਸਿਆ ਗਿਆ ਕਿ ਲੜਕੀ ਨੂੰ ਦਿਲ ਦਾ ਦੌਰਾ ਪਿਆ। ਲੜਕੀ ਦੇ ਭਰਾ ਮੁਤਾਬਕ ਉਨ੍ਹਾਂ ਦੇ ਪੁੱਜਣ ਤੋਂ ਪਹਿਲਾਂ ਹੀ ਸਹੁਰੇ ਪਰਿਵਾਰ ਵਾਲੇ ਸਸਕਾਰ ਕਰਨ ਲੱਗੇ ਸਨ, ਪਰ ਜਦੋਂ ਉਨ੍ਹਾਂ ਨੇ ਆਪਣੀ ਭੈਣ ਦੇ ਸਰੀਰ 'ਤੇ ਕੁਝ ਨਿਸ਼ਾਨ ਦੇਖੇ ਤਾਂ ਉਨ੍ਹਾਂ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ।

Women Death ਪੁਲਿਸ ਦੇ ਪੁੱਜਣ ਤੋਂ ਪਹਿਲਾ ਹੀ ਲੜਕੀ ਦੇ ਸਹੁਰੇ ਪਰਿਵਾਰ ਵਾਲੇ ਜਾ ਚੁੱਕੇ ਸਨ ਪਰ ਪੁਲਿਸ ਨੇ ਮੌਕੇ 'ਤੇ ਲੜਕੀ ਦੇ ਪਤੀ ਨੂੰ ਕਾਬੂ ਕਰ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

-PTC News

Related Post