ਜਲੰਧਰ ’ਚ ਮਿਲੇ 2 ਹੋਰ ਕੋਰੋਨਾ ਪਾਜ਼ੀਟਿਵ, ਸੂਬੇ 'ਚ ਮਰੀਜ਼ਾਂ ਦੀ ਗਿਣਤੀ ਹੋਈ 193

By  Shanker Badra April 16th 2020 04:47 PM

ਜਲੰਧਰ ’ਚ ਮਿਲੇ 2 ਹੋਰ ਕੋਰੋਨਾ ਪਾਜ਼ੀਟਿਵ, ਸੂਬੇ 'ਚ ਮਰੀਜ਼ਾਂ ਦੀ ਗਿਣਤੀ ਹੋਈ 193:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ 'ਚ ਅੱਜ ਕੋਰੋਨਾ ਵਾਇਰਸ ਦੇ 2 ਹੋਰ ਮਰੀਜ਼ਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਨਾਲ ਹੁਣ ਕੋਰੋਨਾ ਪੀੜਤਾਂ ਦੀ ਗਿਣਤੀ ਵੱਧ ਕੇ 27 ਹੋ ਗਈ ਹੈ।

ਅੱਜ ਪਾਜ਼ੀਟਿਵ ਪਾਏ ਗਏ ਮਰੀਜ਼ਾਂ 'ਚੋਂ ਇਕ ਪਿੰਡ ਕੋਟਲੀ ਹੇਰਾਂ ਦੀ ਮ੍ਰਿਤਕ ਕੁਲਜੀਤ ਕੌਰ ਦਾ ਪਤੀ ਮਲਕੀਤ ਸਿੰਘ ਹੈ ਅਤੇ ਦੂਸਰਾ ਮਰੀਜ਼ ਕਾਂਗਰਸੀ ਆਗੂ ਦੀਪਕ ਸ਼ਰਮਾ ਦੇ ਸੰਪਰਕ ਵਿਚ ਆਇਆ ਸੀ। ਇਸ ਦੇ ਨਾਲ ਹੀ 50 ਸ਼ੱਕੀ ਮਰੀਜ਼ਾਂ ਦੀ ਭੇਜੀ ਗਈ ਰਿਪੋਰਟ ਨੈਗੇਟਿਵ ਆਈ ਹੈ। ਜਿਸ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਕਿਲ੍ਹਾ ਮੁਹੱਲਾ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਦੋਵਾਂ ਮਰੀਜ਼ਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦੇ ਕੋਰੋਨਾ ਵਾਰਡ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਪਿੰਡ ਕੋਟਲਾ ਹੇਰਾਂ ਤਹਿਸੀਲ ਸ਼ਾਹਕੋਟ ਦੇ ਮਲਕੀਤ ਸਿੰਘ ਦੀ ਪਤਨੀ ਕੁਲਜੀਤ ਕੌਰ (51) ਦੀ ਸਿਵਲ ਹਸਪਤਾਲ ਜਲੰਧਰ ਵਿਖੇ 9 ਅਪਰੈਲ ਨੂੰ ਮੌਤ ਹੋ ਗਈ ਸੀ ,ਉਸ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਉਣ ਕਾਰਨ ਸਿਹਤ ਵਿਭਾਗ ਵੱਲੋਂ ਮ੍ਰਿਤਕ ਔਰਤ ਦੇ 12 ਪਰਿਵਾਰਕ ਮੈਂਬਰਾਂ ਤੇ ਸੰਪਰਕ 'ਚ ਆਈਆਂ ਪਿੰਡ ਦੀਆਂ 6 ਔਰਤਾਂ ਦੇ ਸੈਂਪਲ ਲਏ ਸਨ ਤੇ ਸੈਂਪਲ ਲੈਣ ਤੋਂ ਬਾਅਦ ਉਨ੍ਹਾਂ ਨੂੰ ਆਪਣੇ ਘਰ ਭੇਜ ਦਿੱਤਾ ਗਿਆ ਸੀ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 193 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 56 , ਜਲੰਧਰ – 27 , ਪਠਾਨਕੋਟ – 24 , ਨਵਾਂਸ਼ਹਿਰ – 19 , ਅੰਮ੍ਰਿਤਸਰ – 11 , ਲੁਧਿਆਣਾ – 11, ਮਾਨਸਾ – 11, ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3,  ਬਰਨਾਲਾ – 2,ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 ,  ਪਟਿਆਲਾ – 6 , ਸੰਗਰੂਰ – 3 , ਸ੍ਰੀ ਮੁਕਤਸਰ ਸਾਹਿਬ – 1 , ਗੁਰਦਾਸਪੁਰ- 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 14 ਮੌਤਾਂ ਹੋ ਚੁੱਕੀਆਂ ਹਨ ਅਤੇ 27 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post