ਜਲੰਧਰ 'ਚ ਕੋਰੋਨਾ ਦੇ 3 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 89

By  Shanker Badra April 30th 2020 02:00 PM

ਜਲੰਧਰ 'ਚ ਕੋਰੋਨਾ ਦੇ 3 ਹੋਰ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 89:ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਵੀ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ਅਤੇ ਬਾਹਰਲੇ ਸੂਬਿਆਂ ਤੋਂ ਪਰਤੇ ਲੋਕਾਂ ਨੂੰ ਬਿਨ੍ਹਾਂ ਇਕਾਂਤਵਾਸ ਕੀਤੇ ਘਰ -ਘਰ ਪਹੁੰਚਾਉਣਾ ਬਹੁਤ ਮਹਿੰਗਾ ਪੈ ਗਿਆ ਹੈ ਅਤੇ ਉਨ੍ਹਾਂ ਦੇ ਲਗਾਤਾਰ ਪਾਜ਼ੀਟਿਵ ਪਾਏ ਜਾਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ।

ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਹੋਰ ਸ਼ੱਕੀ ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਹੁਣ ਗਿਣਤੀ 89 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਮਰੀਜ਼ ਕਾਜ਼ੀ ਮੰਡੀ ਦਾ ਰਹਿਣ ਵਾਲਾ ਹੈ,ਜਿਸ ਦਾ ਪੀ.ਜੀ.ਆਈ. ਚੰਡੀਗੜ੍ਹ 'ਚ ਇਲਾਜ ਚੱਲ ਰਿਹਾ ਹੈ। ਇਕ ਮਰੀਜ਼ ਸੰਤ ਨਗਰ ਦਾ ਅਤੇ ਇਕ ਮਰੀਜ਼ ਹਜ਼ੂਰ ਸਾਹਿਬ ਤੋਂ ਆਏ ਯਾਤਰੂਆਂ 'ਚੋਂ ਮਿਲਿਆ ਹੈ।

ਇਸ ਦੇ ਇਲਾਵਾ ਤਰਨਤਾਰਨ 'ਚ ਅੱਜ ਕੋਰੋਨਾ ਦੇ 7 ਹੋਰ ਨਵੇਂ ਮਾਮਲੇ ਆਉਣ ਕਾਰਨ ਮਰੀਜ਼ਾਂ ਦੀ ਕੁੱਲ ਗਿਣਤੀ 15 ਹੋ ਗਈ। ਅੰਮ੍ਰਿਤਸਰ 'ਚ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ 23 ਸ਼ਰਧਾਲੂਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸੰਗਰੂਰ 'ਚ ਦੋ ਹੋਰ ਵਿਅਕਤੀਆਂ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਮਿਲੀ ਹੈ।ਸ੍ਰੀ ਮੁਕਤਸਰ ਸਾਹਿਬ ਵਿਖੇ ਤਿੰਨ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਪੰਜਾਬ ‘ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 400 ਤੋਂ ਪਾਰ ਚਲੀ ਗਈ ਹੈ ,ਜੋ ਪੰਜਾਬ ਦੇ ਵੱਡਾ ਖ਼ਤਰਾ ਪੈਦਾ ਹੋ ਗਿਆ ਹੈ। ਅੱਜ ਸਵੇਰ ਤੋਂ ਹਰ ਜ਼ਿਲ੍ਹੇ 'ਚੋਂ ਪਾਜ਼ੀਟਿਵ ਮਰੀਜ਼ਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਜਲੰਧਰ 'ਚ ਕੋਰੋਨਾ ਵਾਇਰਸ ਦੇ 3 ਹੋਰ ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਿਸ ਨਾਲ ਹੁਣ ਗਿਣਤੀ 89 ਹੋ ਗਈ ਹੈ। ਮੋਹਾਲੀ 'ਚ ਅੱਜ ਕੋਰੋਨਾ ਦੇ 11 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 84 ਹੋ ਗਈ ਹੈ।

-PTCNews

Related Post