ਜਲੰਧਰ 'ਚ 5 ਨਵੇਂ ਕੇਸ ਆਉਣ ਨਾਲ ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 256

By  Shanker Badra April 22nd 2020 11:39 AM

ਜਲੰਧਰ 'ਚ 5 ਨਵੇਂ ਕੇਸ ਆਉਣ ਨਾਲ ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 256:ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਜਾ ਰਹੇ ਹਨ। ਸ਼ਹਿਰ 'ਚ ਮੰਗਲਵਾਰ ਰਾਤ ਨੂੰ 5 ਨਵੇਂ ਮਰੀਜ਼ ਪਾਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 53 ਤੱਕ ਪਹੁੰਚ ਗਈ ਹੈ। ਇਸ ਦੌਰਾਨ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ 'ਚ ਹੁਣ ਤੱਕ 49 ਲੋਕ ਸਿਹਤਯਾਬ ਹੋ ਚੁੱਕੇ ਹਨ।

ਮਿਲੀ ਜਾਣਕਾਰੀ ਅਨੁਸਾਰ ਪਾਜ਼ੀਟਿਵ ਆਏ ਮਾਮਲਿਆਂ 'ਚ 2 ਮੀਡੀਆ ਹਾਊਸ, 2 ਨੀਲਾ ਮਹਿਲ ਮੁਹੱਲੇ ਅਤੇ ਇਕ ਸੈਂਟਰ ਟਾਊਨ ਨਾਲ ਸਬੰਧਿਤ ਹੈ। ਉਹ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਮਿੱਠਾ ਬਾਜ਼ਾਰ 'ਚ ਰਹਿਣ ਵਾਲੇ ਕਾਂਗਰਸੀ ਨੇਤਾ ਦੇ ਸੰਪਰਕ 'ਚ ਸੀ। ਇਸ ਦੇ ਨਾਲ ਹੀ ਨੀਲਾ ਮਹਿਲ 'ਚ ਰਹਿਣ ਵਾਲੇ ਪਾਜ਼ੀਟਿਵ ਆਏ ਮਰੀਜ਼ ਦੀ 20 ਸਾਲਾ ਭੈਣ ਅਤੇ 55 ਸਾਲਾ ਮਾਂ ਵੀ ਪਾਜ਼ੀਟਿਵ ਪਾਏ ਗਏ ਹਨ।ਇਸ ਦੀ ਪੁਸ਼ਟੀ ਜਲੰਧਰ ਸਿਵਲ ਹਸਪਤਾਲ ਦੇ ਨੋਡਲ ਅਫ਼ਸਰ ਟੀਪੀ ਸਿੰਘ ਨੇ ਕੀਤੀ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 256 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ – 62, ਜਲੰਧਰ – 53, ਪਟਿਆਲਾ – 31 , ਪਠਾਨਕੋਟ – 24 , ਨਵਾਂਸ਼ਹਿਰ – 19 , ਲੁਧਿਆਣਾ – 16, ਅੰਮ੍ਰਿਤਸਰ – 11 , ਮਾਨਸਾ – 11, ਹੁਸ਼ਿਆਰਪੁਰ – 7 ,  ਮੋਗਾ – 4 , ਫਰੀਦਕੋਟ – 3 , ਰੋਪੜ – 3, ਸੰਗਰੂਰ – 3 , ਬਰਨਾਲਾ – 2 , ਫਤਿਹਗੜ੍ਹ ਸਾਹਿਬ – 2 , ਕਪੂਰਥਲਾ – 2 ,  ਗੁਰਦਾਸਪੁਰ- 1, ਸ੍ਰੀ ਮੁਕਤਸਰ ਸਾਹਿਬ – 1 , ਫਿਰੋਜ਼ਪੁਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 16 ਮੌਤਾਂ ਹੋ ਚੁੱਕੀਆਂ ਹਨ ਅਤੇ 49 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post