ਜਲੰਧਰ 'ਚ ਫਿਰ ਫਟਿਆ ਕੋਰੋਨਾ ਬੰਬ, 8 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra May 29th 2020 03:00 PM

ਜਲੰਧਰ 'ਚ ਫਿਰ ਫਟਿਆ ਕੋਰੋਨਾ ਬੰਬ, 8 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਹੋਈ ਪੁਸ਼ਟੀ:ਜਲੰਧਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।

ਜਲੰਧਰ ਵਿਚ ਅੱਜ ਫ਼ਿਰ ਕੋਰੋਨਾ ਦੇ 7 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਅਕਤੀਆਂ ਦੇ ਸੈਂਪਲ ਅੰਮ੍ਰਿਤਸਰ ਸਥਿਤ ਗੁਰੂ ਨਾਨਕ ਮੈਡਕੀਲ ਕਾਲਜ ਵਿਖੇ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਆਈ ਹੈ। ਇਸ ਤੋਂ ਬਾਅਦ ਜਲੰਧਰ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 248 'ਤੇ ਪਹੁੰਚ ਚੁੱਕੀ ਹੈ।

ਜਿਨ੍ਹਾਂ ਵਿਚੋਂ 206 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦਕਿ 8 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ ਜਲੰਧਰ ਵਿਚ ਕੋਰੋਨਾ ਦੇ 34 ਐਕਟਿਵ ਕੇਸ ਹਨ ਜਿਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ ਵਿਚ ਚੱਲ ਰਿਹਾ ਹੈ।

ਦੱਸ ਦੇਈਏ ਕਿ ਵੀਰਵਾਰ ਨੂੰ ਜਲੰਧਰ ਵਿਚ ਕੋਰੋਨਾ ਨਾਲ 8ਵੀਂ ਮੌਤ ਹੋਈ ਹੈ। ਮ੍ਰਿਤਕ ਪਵਨ ਕੁਮਾਰ ਜਲੰਧਰ ਦੇ ਕਰੋਲ ਬਾਗ ਵਿਚ ਰਹਿਣ ਵਾਲਾ ਸੀ ਅਤੇ ਆਰ.ਪੀ.ਐੱਫ. ਦਾ ਜਵਾਨ ਸੀ। ਉਸ ਨੂੰ 18 ਮਈ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।

-PTCNews

Related Post