ਜਲੰਧਰ 'ਚ ਕੋਰੋਨਾ ਕਾਰਨ 9ਵੀਂ ਮੌਤ, 64 ਸਾਲਾ ਵਿਅਕਤੀ ਨੇ ਲੁਧਿਆਣਾ ਦੇ DMC 'ਚ ਤੋੜਿਆ ਦਮ

By  Shanker Badra June 3rd 2020 12:12 PM

ਜਲੰਧਰ 'ਚ ਕੋਰੋਨਾ ਕਾਰਨ 9ਵੀਂ ਮੌਤ, 64 ਸਾਲਾ ਵਿਅਕਤੀ ਨੇ ਲੁਧਿਆਣਾ ਦੇ DMC 'ਚ ਤੋੜਿਆ ਦਮ:ਜਲੰਧਰ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ 47ਵੀਂ ਮੌਤ ਹੋ ਗਈ ਹੈ। ਕੋਰੋਨਾ ਕਾਰਨ ਜਲੰਧਰ ਦੇ ਇਕ ਹੋਰ ਮਰੀਜ਼ ਨੇ ਲੁਧਿਆਣਾ ਦੇ ਡੀ. ਐੱਮ. ਸੀ. ’ਚ ਦਮ ਤੋੜ ਦਿੱਤਾ।

ਮਿਲੀ ਜਾਣਕਾਰੀ ਅਨੁਸਾਰਜਲੰਧਰ ਦੇ ਟੈਗੋਰ ਨਗਰ ਦੇ ਰਹਿਣ ਵਾਲੇ 64 ਸਾਲਾ ਮਹਿੰਦਰ ਪਾਲ ਕਪੂਰ ਨੂੰ ਸਿਹਤ ਜ਼ਿਆਦਾ ਖਰਾਬ ਹੋਣ ਕਰਕੇ 1 ਜੂਨ ਨੂੰ ਐੱਸ. ਜੀ. ਐੱਲ. ਹਸਪਤਾਲ ਤੋਂ ਲੁਧਿਆਣਾ ਦੇ ਡੀ.ਐੱਮ.ਸੀ. ਹਸਪਤਾਲ ’ਚ ਰੈਫਰ ਕੀਤਾ ਗਿਆ ਸੀ, ਜਿੱਥੇ ਇਲਾਜ ਦੌਰਾਨ ਦੇਰ ਰਾਤ ਮਰੀਜ਼ ਨੇ ਦਮ ਤੋੜ ਦਿੱਤਾ ਹੈ। ਇਸ ਦੀ ਪੁਸ਼ਟੀ ਸਿਵਲ ਸਰਜਨ ਰਾਜੇਸ਼ ਬੱਗਾ ਨੇ ਕੀਤੀ ਹੈ।

ਦੱਸਣਯੋਗ ਹੈ ਕਿ ਉਕਤ ਵਿਅਕਤੀ ਦੀ ਬੀਤੇ ਦਿਨ ਹੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਉਕਤ ਮਰੀਜ਼ ਸ਼ੂਗਰ ਦੀ ਬੀਮਾਰੀ ਨਾਲ ਵੀ ਪੀੜਤ ਸੀ। ਦੱਸ ਦੇਈਏ ਕਿ  ਜਲੰਧਰ 'ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 265 ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 9 ਤੱਕ ਪਹੁੰਚ ਗਈ ਹੈ।

-PTCNews

Related Post