ਜਲੰਧਰ ਦਿਹਾਤੀ ਪੁਲਿਸ ਨੇ 11 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

By  Shanker Badra November 17th 2020 04:22 PM

ਜਲੰਧਰ ਦਿਹਾਤੀ ਪੁਲਿਸ ਨੇ 11 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ:ਜਲੰਧਰ : ਜਲੰਧਰ ਦਿਹਾਤੀ ਪੁਲਿਸ ਨੇ ਮਾੜੇ ਅਨਸਰਾਂ ਖ਼ਿਲਾਫ਼ ਅਤੇ ਸਮੱਗਲਰਾਂ ਖਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼ਾਹਕੋਟ ਦੀ ਪੁਲਿਸ ਨੇ ਇਕ ਨਾਕੇ ਦੌਰਾਨ 11 ਕਿਲੋਗ੍ਰਾਮ ਹੈਰੋਇਨ, 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇਕ ਆਈ. 20 ਕਾਰ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। [caption id="attachment_449943" align="aligncenter" width="700"]Jalandhar Rural Police arrested four smugglers including 11 kg of heroin ਜਲੰਧਰ ਦਿਹਾਤੀ ਪੁਲਿਸ ਨੇ 11 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ[/caption] ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਡਾ.ਸੰਦੀਪ ਗਰਗ ਨੇ ਦੱਸਿਆ ਕਿ ਥਾਣਾ ਸ਼ਾਹਕੋਟ ਦੇ ਮੁੱਖ ਅਫਸਰ ਐੱਸ.ਆਈ. ਸੁਰਿੰਦਰ ਕੁਮਾਰ ਨੇ ਪੁਲਿਸ ਪਾਰਟੀ ਸਣੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਇੱਕ ਆਈ. 20 ਕਾਰਨੂੰ ਰੋਕਿਆ। ਡਾ. ਗਰਗ ਨੇ ਦੱਸਿਆ ਕਿ ਕਾਰ ਸਵਾਰ ਚਾਰੋਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਇੱਕ- ਇੱਕ ਕਿੱਲੋ ਦੇ ਗਿਆਰਾਂ ਪੈਕੇਟ ਹੈਰੋਇਨ ਕੁੱਲ 11 ਕਿੱਲੋਗ੍ਰਾਮ ਹੈਰੋਇਨ ਅਤੇ 11 ਲੱਖ 25 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਇਨ੍ਹਾਂ ਚਾਰਾਂ ਕੋਲੋਂ ਬਰਾਮਦ ਕੀਤੀ ਗਈ ਹੈ। [caption id="attachment_449941" align="aligncenter" width="700"]Jalandhar Rural Police arrested four smugglers including 11 kg of heroin ਜਲੰਧਰ ਦਿਹਾਤੀ ਪੁਲਿਸ ਨੇ 11 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ[/caption] ਐਸ.ਐਸ.ਪੀ. ਡਾ. ਸੰਦੀਪ ਗਰਗ ਨੇ ਜਾਣਕਾਰੀ ਦਿੱਤੀ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪਿੰਡ ਕਿਲਚਾ (ਫ਼ਿਰੋਜ਼ਪੁਰ), ਹਰਜਿੰਦਰਪਾਲ ਉਰਫ਼ ਕਾਲਾ ਵਾਸੀ ਪਿੰਡ ਪਿੰਡ ਕਿਲਚਾ (ਫ਼ਿਰੋਜ਼ਪੁਰ), ਸੰਜੀਤ ਉਰਫ਼ ਸ਼ਿੰਟੂ ਵਾਸੀ ਭਾਰਤ ਨਗਰ (ਫ਼ਿਰੋਜ਼ਪੁਰ), ਕਿਸ਼ਨ ਸਿੰਘ ਉਰਫ਼ ਦੌਲਤ ਵਾਸੀ ਕਰਨਪੁਰ (ਗੰਗਾਨਗਰ, ਰਾਜਸਥਾਨ) ਵਜੋਂ ਹੋਈ ਹੈ। ਐੱਸਐੱਸਪੀ ਨੇ ਦੱਸਿਆ ਕਿ ਇਹ ਲੋਕ ਫਿਰੋਜ਼ਪੁਰ ਤੋਂ ਹੈਰੋਇਨ ਦੀ ਖੇਪ ਲੈ ਕੇ ਪੰਜਾਬ ਦੇ ਖਾਸ ਕਰ ਦੋਆਬੇ ਦੇ ਵੱਖ -ਵੱਖ ਖੇਤਰਾਂ ਵਿੱਚ ਸਪਲਾਈ ਕਰਦੇ ਸਨ। [caption id="attachment_449942" align="aligncenter" width="700"]Jalandhar Rural Police arrested four smugglers including 11 kg of heroin ਜਲੰਧਰ ਦਿਹਾਤੀ ਪੁਲਿਸ ਨੇ 11 ਕਿਲੋ ਹੈਰੋਇਨ ਸਮੇਤ ਚਾਰ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ[/caption] ਇਸ ਤੋਂ ਪਹਿਲਾਂ ਵੀ ਇਹ ਹੈਰੋਇਨ ਦੀ ਸਪਲਾਈ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ ਤੇ ਇਨ੍ਹਾਂ ਤੋਂ ਸਮਗਲਿੰਗ ਵਿੱਚ ਸ਼ਾਮਿਲ ਹੋਏ ਹੋਰ ਵਿਅਕਤੀਆਂ ਬਾਰੇ ਵੀ ਅਹਿਮ ਸੁਰਾਗ ਮਿਲਣ ਦੀ ਆਸ ਹੈ। -PTCNews

Related Post