ਫਗਵਾੜਾ : GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ

By  Shanker Badra October 28th 2020 01:30 PM -- Updated: October 28th 2020 01:38 PM

ਫਗਵਾੜਾ: GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ:ਫਗਵਾੜਾ : ਜੀ.ਐਨ.ਏ. (GNA ) ਦੇ ਮਾਲਕ ਜਗਦੀਸ਼ ਸਿੰਘ ਦੇ ਪੁੱਤਰ ਗੁਰਿੰਦਰ ਸਿੰਘ ਵੱਲੋਂ ਬੀਤੀ ਰਾਤ ਖ਼ੁਦ ਨੂੰ ਗ਼ੋਲੀ ਮਾਰ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਪਰ ਹੁਣ ਗੁਰਿੰਦਰ ਸਿੰਘ ਨੇ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।

Jalandhar: University GNA owner son Gurinder Singh shot himself with a revolver, died at the hospital ਜਲੰਧਰ : GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ

ਇਹ ਵੀ ਪੜ੍ਹੋ : Bihar Assembly Election 2020 : ਬਿਹਾਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ 71 ਸੀਟਾਂ 'ਤੇ ਪੈ ਰਹੀਆਂ ਨੇ ਵੋਟਾਂ

ਜਾਣਕਾਰੀ ਅਨੁਸਾਰ ਪਿੰਡ ਵਿਰਕਾਂ ਦੇ ਰਹਿਣ ਵਾਲੇ ਜੀ.ਐਨ.ਏ ਦੇ ਮਾਲਕ ਗੁਰਦੀਪ ਸਿੰਘ ਦੇ ਬੇਟੇ ਗੁਰਿੰਦਰ ਸਿੰਘ ਨੇ ਘਰੇਲੂ ਕਲੇਸ਼ ਦੇ ਚਲਦਿਆਂ ਬੀਤੀ ਅੱਧੀ ਰਾਤ ਨੂੰ ਆਪਣੀ ਲਾਇਸੈਂਸੀ ਰਿਵਾਲਵਰ ਦੇ ਨਾਲ ਸਿਰ 'ਚ ਗੋਲੀ ਮਾਰ ਲਈ ਸੀ। ਗੋਲੀ ਮਾਰਨ ਦਾ ਕਾਰਨ ਪਰਿਵਾਰਕ ਕਲੇਸ਼ ਦੱਸਿਆ ਜਾ ਰਿਹਾ ਹੈ।

 Jalandhar: University GNA owner son Gurinder Singh shot himself with a revolver, died at the hospital ਜਲੰਧਰ : GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ

ਜਿਸ ਤੋਂ ਬਾਅਦ ਪਰਿਵਾਰ ਵੱਲੋਂ ਤੁਰੰਤ ਉਨ੍ਹਾਂ ਨੂੰ ਪਹਿਲਾਂ ਸਿਵਲ ਹਸਪਤਾਲ ਫਗਵਾੜਾ ਲਿਆਂਦਾ ਗਿਆ, ਜਿੱਥੋਂ ਉਨ੍ਹਾਂ ਨੂੰ ਜੌਹਲ ਹਸਪਤਾਲ ਜਲੰਧਰ 'ਚ ਰੈਫਰ ਕਰ ਦਿੱਤਾ ਗਿਆ ,ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ। ਅੱਜ ਗੁਰਿੰਦਰ ਸਿੰਘ ਨੇ ਹਸਪਤਾਲ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਨੇ ਪੰਜਾਬ ਨੂੰ ਝੋਨੇ ਦੀ ਖਰੀਦ ਲਈ RDF ਦੇਣ ਤੋਂ ਵੱ‌ਟਿਆ ਟਾਲਾ ,ਕੀਤੇ ਖਰਚ ਦੀ ਜਾਂਚ ਵੀ ਆਰੰਭੀ

Jalandhar: University GNA owner son Gurinder Singh shot himself with a revolver, died at the hospital ਜਲੰਧਰ : GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ

ਦੱਸਣਯੋਗ ਹੈ ਕਿ ਜੀ.ਐਨ.ਏ. ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਦਾ ਪਿਛਲੇ ਕਈ ਦਿਨਾਂ ਤੋਂ ਪਰਿਵਾਰ ਨਾਲ ਕਲੇਸ਼ ਚੱਲ ਰਿਹਾ ਸੀ ,ਜਿਸ ਕਰਕੇ ਗੁਰਿੰਦਰ ਸਿੰਘ ਨੇ ਬੀਤੀ ਰਾਤ ਅਜਿਹਾ ਖ਼ੌਫ਼ਨਾਕ ਕਦਮ ਚੁੱਕਿਆ ਹੈ। ਇਸ ਦੌਰਾਨ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

-PTCNews

Related Post