ਜਲੰਧਰ : ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਵਿਅਕਤੀਆਂ ਨੂੰ ਲੱਗਾ ਕਰੰਟ, ਇੱਕ ਦੀ ਹੋਈ ਮੌਤ

By  Shanker Badra December 8th 2019 05:59 PM

ਜਲੰਧਰ : ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਵਿਅਕਤੀਆਂ ਨੂੰ ਲੱਗਾ ਕਰੰਟ, ਇੱਕ ਦੀ ਹੋਈ ਮੌਤ:ਜਲੰਧਰ : ਜਲੰਧਰ ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ 'ਚ ਸ੍ਰੀ ਗੁਰੂ ਰਵਿਦਾਸ ਭਵਨ ਗੁਰਦੁਆਰਾ ਸਾਹਿਬ ਵਿਖੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ 8 ਵਿਅਕਤੀਆਂ ਨੂੰ ਅਚਾਨਕ ਕਰੰਟ ਲੱਗਿਆ ਤੇ ਝੁਲਸ ਗਏ।ਜਿਸ 'ਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਉਸਾਰੀ ਦੌਰਾਨ ਨਿਸ਼ਾਨ ਸਾਹਿਬ ਨੂੰ ਜ਼ਮੀਨੀ ਪੱਧਰ ਤੋਂ ਹਟਾ ਕੇ ਉੱਪਰ ਵਾਲੀ ਇਮਾਰਤ 'ਤੇ ਸਥਾਪਤ ਕਰਨ ਲਈ ਲਿਜਾਇਆ ਜਾ ਰਿਹਾ ਸੀ। ਇਸ ਦੌਰਾਨ ਨਿਸ਼ਾਨ ਸਾਹਿਬ ਦੀ ਪਾਈਪ ਦਾ ਸੰਤੁਲਨ ਵਿਗੜਨ ਕਾਰਨ ਉਪਰੋਂ ਲੰਘ ਰਹੀਆਂ ਹਾਈ ਵੋਲਟੇਜ ਤਾਰਾਂ 'ਤੇ ਜਾ ਡਿੱਗੀ ਤੇ ਨਿਸ਼ਾਨ ਸਾਹਿਬ ਦੀ ਸੇਵਾ ਕਰ ਰਹੇ ਵਿਅਕਤੀ ਕਰੰਟ ਲੱਗਣ ਨਾਲ ਦੂਰ ਜਾ ਡਿੱਗੇ।

ਮ੍ਰਿਤਕ ਦੀ ਪਛਾਣ ਬਲਬੀਰ ਸਿੰਘ ਪੁੱਤਰ ਸ਼ੰਕਰ ਦਾਸ ਪਿੰਡ ਵਰਿਆਣਾ ਦੇ ਰੂਪ 'ਚ ਹੋਈ ਹੈ ਅਤੇ ਬਾਕੀ ਸਾਰੇ ਜ਼ਖਮੀ ਵਿਅਕਤੀ ਵੱਖ-ਵੱਖ ਹਸਪਤਾਲ 'ਚ ਦਾਖਲ ਹਨ। ਇਸ ਮੌਕੇ 'ਤੇ ਪਹੁੰਚੇ ਥਾਣਾ ਮਕਸੂਦਾ ਦੇ ਐੱਸ.ਐੱਚ.ਓ. ਰਾਜੀਵ ਕੁਮਾਰ ਸਬ-ਇੰਸਪੈਕਟਰ ਰਘੂਵੀਰ ਸਿੰਘ ਨੇ ਜਾਇਜ਼ਾ ਲੈਂਦੇ ਹੋਏ ਮ੍ਰਿਤਕ ਬਲਵੀਰ ਚੰਦ ਦੀ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

-PTCNews

Related Post