ਇਸ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਹੋਵੇਗੀ ਛੁੱਟੀ

By  Shanker Badra August 15th 2018 05:46 PM

ਇਸ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਕੱਲ੍ਹ ਹੋਵੇਗੀ ਛੁੱਟੀ:ਜਲੰਧਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ 'ਚ 16 ਅਗਸਤ ਛੁੱਟੀ ਦਾ ਐਲਾਨ ਕੀਤਾ ਹੈ।ਇਹ ਐਲਾਨ ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਆਜ਼ਾਦੀ ਦਿਵਸ 'ਤੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਤੋਂ ਬਾਅਦ ਕੀਤਾ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਲਈ ਬਹੁਤ ਮਿਹਨਤ ਕੀਤੀ ਹੈ, ਜਿਨ੍ਹਾਂ ਨੇ ਅੱਜ ਬਹੁਤ ਹੀ ਵਧੀਆ ਪ੍ਰੋਗਰਾਮ ਪੇਸ਼ ਕੀਤਾ ਹੈ।ਇਸ ਲਈ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ 16 ਅਗਸਤ ਨੂੰ ਬੰਦ ਰਹਿਣਗੇ।

-PTCNews

Related Post