Night Curfew ਦੀ ਉਲੰਘਣਾ ਕਰਨ ਤੋਂ ਰੋਕਣਾ SHO ਨੂੰ ਪਿਆ ਭਾਰੀ, ਨੌਜਵਾਨਾਂ ਨੇ ਕੀਤੀ ਕੁੱਟਮਾਰ

By  Jagroop Kaur April 11th 2021 02:49 PM

ਸੂਬੇ ਵਿਚ ਕੋਰੋਨਾ ਦੇ ਵੱਧਦੇ ਖੀਰ ਨੂੰ ਰੋਕਣ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ , ਸਰਕਾਰ ਦੇ ਹੁਕਮਾਂ ਮੁਤਾਬਿਕ ਪੁਲਿਸ ਪ੍ਰਸ਼ਾਸਨ ਸਖਤੀ ਕਰ ਰਿਹਾ ਹੈ ਤਾਂ ਜੋ ਲੋਕ ਇਸ ਕੋਰੋਨਾ ਮਹਾਮਾਰੀ ਤੋਂ ਬਚਾਏ ਜਾ ਸਕਣ। ਪਰ ਉਥੇ ਹੀ ਜਾਨ ਬਚਾਉਣ ਵਾਲੀ ਪੁਲਿਸ 'ਤੇ ਹੀ ਜਾਨਲੇਵਾ ਹਮਲੇ ਕੀਤੇ ਜਾ ਰਹੇ ਹਨ , ਜੀ ਹਾਂ ਮਾਮਲਾ ਸਹਿਮੇ ਆਇਆ ਹੈ ਜਲੰਧਰ ਸ਼ਹਿਰੀ ਤੋਂ ਜਿਥੇ ਕੋਰੋਨਾ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਰਾਤ ਦਾ ਕਰਫ਼ਿਊ ਲਗਾ ਦਿੱਤਾ ਗਿਆ ਹੈ|

Read More : ਲੈਫਟੀਨੈਂਟ ਕਰਨਲ ‘ਭਰਤ’ ਨੇ 35 ਘੰਟੇ 32 ਮਿੰਟ ਸਾਈਕਲ ਚਲਾ ਕੇ...

ਤਾਂਕਿ ਲੋਕ ਘਰੋਂ ਬਾਹਰ ਨਾ ਨਿਕਲਣ। ਨਾਈਟ ਕਰਫ਼ਿਊ ਲੱਗਣ ਦੇ ਬਾਵਜੂਦ ਲੋਕ ਨਾਈਟ ਕਰਫ਼ਿਊ ਦੀ ਉਲੰਘਣਾ ਕਰਦੇ ਵੇਖੇ ਜਾ ਰਹੇ ਹਨ। ਅਜਿਹਾ ਹੀ ਇਕ ਮਾਮਲਾ ਜਲੰਧਰ ’ਚ ਵੀ ਵੇਖਣ ਨੂੰ ਮਿਲਿਆ, ਜਿੱਥੇ ਥਾਣਾ ਨੰਬਰ ਇਕ ਦੇ ਐੱਸ. ਐੱਚ. ਓ. ਨੂੰ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨੂੰ ਰੋਕਣਾ ਮਹਿੰਗਾ ਪੈ ਗਿਆ ਅਤੇ ਉਨ੍ਹਾਂ ਨੇ ਉਸ ਥਾਣੇਦਾਰ ਦੀ ਕੁੱਟਮਾਰ ਕਰਕੇ ਵਰਦੀ ਤੱਕ ਪਾੜ ਦਿੱਤੀ।

Read More : ਮੋਟਰਸਾਈਕਲ ਸਵਾਰਾਂ ਨੇ ਦਿਨ ਦਿਹਾੜੇ ਕੀਤੀ ਨਾਭਾ ਦੇ ਵਪਾਰੀ ਕੋਲੋਂ ਹਜ਼ਾਰਾਂ...

ਇਥੇ ਥਾਣਾ ਭਾਰਗਵ ਕੈਂਪ ਦੇ ਥਾਣਾ ਮੁਥੀ ਭਗਵਾਨ ਸਿੰਘ ਭੁੱਲਰ ਮਾਡਲ ਹਾਊਸ ਦੇ ਮਾਤਾ ਰਾਣੀ ਚੌਂਕ ’ਚ ਦੇਰ ਰਾਤ ਨਾਕਾ ਲਗਾ ਕੇ ਬੈਠੇ ਸਨ ਕਿ ਚਾਰ ਤੋਂ ਪੰਜ ਵਿਅਕਤੀ ਦੋ ਕਾਰਾਂ ’ਚ ਸਵਾਰ ਹੋ ਕੇ ਉਥੇ ਪਹੁੰਚੇ ਅਤੇ ਉਥੇ ਖੜ੍ਹੇ ਹੋ ਗਏ। ਜਦ ਪੁਲਿਸ ਵੱਲੋਂ ਉਹਨਾਂ ਨੂੰ ਹਟਣ ਲਈ ਕਿਹਾ ਤਾਂ ਨੌਜਵਾਨਾਂ ਨੇ ਥਾਣਾ ਮੁਖੀ ਦੇ ਮੂੰਹ ’ਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ, ਜਿਸ ਦੇ ਬਾਅਦ ਐੱਸ. ਐੱਚ. ਓ. ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ।

 ਮਾਮਲੇ 'ਤੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਨਾਕੇ ’ਤੇ ਨੌਜਵਾਨਾਂ ਨੂੰ ਰੋਕਿਆ ਸੀ ਤਾਂ ਉਨ੍ਹਾਂ ਨੇ ਅੱਗੇ ਤੋਂ ਕਿਹਾ ਕਿ ਤੁਸੀਂ ਉਨ੍ਹਾਂ ਨੂੰ ਰੋਕਣ ਵਾਲੇ ਕੌਣ ਹੋ ਸਕਦੇ ਹੋ, ਜਿਸ ਦੇ ਬਾਅਦ ਉਨ੍ਹਾਂ ਨੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗੰਨਮੈਨ ਦੀ ਏ.ਕੇ. 47 ਨੂੰ ਵੀ ਖੋਹਣ ਦੀ ਕੋਸ਼ਿਸ਼ ਕੀਤੀ।

ਘਟਨਾ ਦੀ ਸੂਚਨਾ ਮਿਲਦੇ ਹੀ ਰਾਤ ਦੀ ਡਿਊਟੀ ’ਚ ਤਾਇਨਾਤ ਏ. ਸੀ. ਪੀ. ਹਰਵਿੰਦਰ ਸਿੰਘ ਭੱਲਾ ਵੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਜ਼ਖ਼ਮੀ ਐੱਸ. ਐੱਚ. ਓ. ਨੂੰ ਸਿਵਲ ਹਸਪਤਾਲ ਲੈ ਕੇ ਆਏ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related Post