ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਪਹੁੰਚੇ ਰਹੇ ਨੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ

By  Shanker Badra April 2nd 2019 12:55 PM -- Updated: April 2nd 2019 01:02 PM

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਪਹੁੰਚੇ ਰਹੇ ਨੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ:ਅੰਮ੍ਰਿਤਸਰ : ਜ਼ਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਨੂੰ ਮਨਾਉਣ ਲਈ ਦੇਸ਼ ਭਰ ਵਿੱਚ ਜ਼ੋਰਦਾਰ ਤਿਆਰੀਆਂ ਚੱਲ ਰਹੀਆਂ ਹਨ।ਇਸ ਦੌਰਾਨ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਦੇਸ਼ ਦੇ ਭਾਰਤ ਦੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ ਸ਼ਿਰਕਤ ਕਰਨਗੇ।ਇਸ ਸਬੰਧੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਨੇ ਜਾਣਕਾਰੀ ਦਿੱਤੀ ਹੈ।

Jallianwala Bagh massacre Centenary events Arriving Venkaiah Naidu ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਪਹੁੰਚੇ ਰਹੇ ਨੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ

ਇਸ ਦੌਰਾਨ ਓਥੇ ਡਾਕ ਟਿਕਟ ਤੇ ਸਿੱਕਾ ਜਾਰੀ ਕੀਤਾ ਜਾਵੇਗਾ ਅਤੇ ਵਿਜ਼ਿਟਰ ਗੈਲਰੀ ਨੂੰ ਏਅਰ ਕੰਡਿਸ਼ਨਡ ਕੀਤਾ ਜਾਵੇਗਾ।ਇਸ ਦੇ ਨਾਲ ਹੀ ਪਹਿਲੇ ਪੜਾਅ 'ਚ ਜਲ੍ਹਿਆਂਵਾਲਾ ਬਾਗ 'ਤੇ 19 ਕਰੋੜ 36 ਲੱਖ ਰੁਪਏ ਖਰਚ ਕੇ ਬੁਨਿਆਦੀ ਸਹੂਲਤਾਂ ਵਿਕਸਿਤ ਕੀਤੀਆਂ ਜਾਣਗੀਆਂ।

Jallianwala Bagh massacre Centenary events Arriving Venkaiah Naidu ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਸਮਾਗਮ ਮੌਕੇ ਪਹੁੰਚੇ ਰਹੇ ਨੇ ਉੱਪ ਰਾਸ਼ਟਰਪਤੀ ਵੈਂਕਈਆ ਨਾਇਡੂ

ਜ਼ਿਕਰਯੋਗ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਜਲ੍ਹਿਆਂਵਾਲਾ ਬਾਗ ਵਿਚ ਵਿਸਾਖੀ ਵਾਲੇ ਦਿਨ 13 ਅਪ੍ਰੈਲ 1919 ਨੂੰ ਹੋਏ ਖੂਨੀ ਸਾਕੇ ਦੀ ਬੜੀ ਵੱਡੀ ਭੂਮਿਕਾ ਹੈ।ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸਿੱਖਾਂ ਦੇ ਰੂਹਾਨੀ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਇਕ ਛੋਟੀ ਜਿਹੀ ਜਗ੍ਹਾ ਵਿਚ ਜਲ੍ਹਿਆਂਵਾਲਾ ਬਾਗ ਸਥਿਤ ਹੈ।ਜਿਥੇ 13 ਅਪ੍ਰੈਲ 1919 ਨੂੰ ਵਾਪਰੀ ਇਸ ਘਟਨਾ ਵਿਚ ਅੰਗਰੇਜ਼ ਸਰਕਾਰ ਵੱਲੋਂ ਨਿਹੱਥੇ ਭਾਰਤੀਆਂ ਉਪਰ ਅੰਨ੍ਹੇਵਾਹ ਗੋਲੀ ਚਲਾਉਣ ਨਾਲ ਸੈਂਕੜੇ ਲੋਕ ਮੌਤ ਦੇ ਘਾਟ ਉਤਾਰ ਦਿੱਤੇ ਗਏ ਸਨ।

-PTCNews

Related Post