ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਬੱਸ ਪਲਟੀ, 1 ਯਾਤਰੀ ਦੀ ਮੌਤ, ਕਈ ਜ਼ਖਮੀ

By  Jashan A March 13th 2020 12:53 PM

ਗੁਰਦਾਸਪੁਰ: ਪੰਜਾਬ 'ਚ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਗੁਰਦਾਸਪੁਰ ਦੇ ਕਸਬਾ ਧਾਰੀਵਾਲ 'ਚ ਵਾਪਰਿਆ ਹੈ,ਜਿਥੇ ਜੰਮੂ ਤੋਂ ਅੰਮ੍ਰਿਤਸਰ ਜਾ ਰਹੀ ਯਮੁਨਾ ਬੱਸ ਹਾਦਸਾਗ੍ਰਸਤ ਹੋ ਗਈ।

Jammu-Amritsar tourist bus Accident 1 Dead 18 Injurdਇਸ ਹਾਦਸੇ ਦੌਰਾਨ ਇੱਕ ਮਹਿਲਾ ਯਾਤਰੀ ਦੀ ਮੌਤ ਹੋ ਗਈ, ਜਦਕਿ 18 ਤੋਂ ਜ਼ਿਆਦਾ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਹੋਰ ਪੜ੍ਹੋ: ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ, 40 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

Jammu-Amritsar tourist bus Accident 1 Dead 18 Injurdਮਿਲੀ ਜਾਣਕਾਰੀ ਮੁਤਾਬਕ ਜਮੁਨਾ ਟ੍ਰੈਵਲਸ ਕੰਪਨੀ ਦੀ ਬੱਸ ਜੰਮੂ ਤੋਂ ਅੰਮ੍ਰਿਤਸਰ ਆ ਰਹੀ ਸੀ , ਜਿਸ 'ਚ 47 ਲੋਕ ਸਵਾਰ ਸਨ। ਇਹ ਬੱਸ ਜਦੋਂ ਧਾਰੀਵਾਲ ਬਾਈਪਾਸ ਨੇੜੇ ਪਹੁੰਚੀ ਤਾਂ ਅਚਾਨਕ ਸੰਤੁਲਨ ਵਿਗੜਨ ਕਾਰਨ ਪਲਟ ਗਈ।

Jammu-Amritsar tourist bus Accident 1 Dead 18 Injurdਉਧਰ ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪੁੱਜੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਕੀਤਾ ਜਾ ਰਿਹਾ ਹੈ।

-PTC News

Related Post