ਜੰਮੂ-ਕਸ਼ਮੀਰ: ਵੈਸ਼ਨੋ ਦੇਵੀ ਮੰਦਰ 'ਚ ਭਗਦੜ ਦੌਰਾਨ 12 ਦੀ ਮੌਤ, 14 ਜ਼ਖ਼ਮੀ

By  Riya Bawa January 1st 2022 10:59 AM -- Updated: January 1st 2022 03:26 PM

ਨਵੀਂ ਦਿੱਲੀ: ਨਵੇਂ ਸਾਲ ਦੀ ਸ਼ੁਰੂਆਤ ਇੱਕ ਦਰਦਨਾਕ ਹਾਦਸੇ ਨਾਲ ਹੋਈ ਹੈ। ਜੰਮੂ-ਕਸ਼ਮੀਰ ਦੇ ਕਟੜਾ 'ਚ ਵੈਸ਼ਨੋ ਦੇਵੀ ਮੰਦਰ 'ਚ ਰਾਤ  2:45 'ਤੇ ਮਚੀ ਭਗਦੜ 'ਚ 12 ਲੋਕਾਂ ਦੀ ਮੌਤ ਹੋ ਗਈ, 14 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚੋਂ 3 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀਆਂ ਨੂੰ ਕਟੜਾ ਦੇ ਨਰਾਇਣ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।

ਜੰਮੂ-ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਸ਼ੁਰੂਆਤੀ ਰਿਪੋਰਟਾਂ ਮੁਤਾਬਕ ਸ਼ਰਧਾਲੂਆਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਦੋਵਾਂ ਵਿਚਾਲੇ ਹੱਥੋਪਾਈ ਹੋ ਗਈ, ਜਿਸ ਕਾਰਨ ਭਗਦੜ ਮੱਚ ਗਈ। ਮੌਕੇ ’ਤੇ ਮੌਜੂਦ ਲੋਕਾਂ ਨੇ ਕਿਹਾ ਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਨਹੀਂ ਸਨ। ਇੱਕ ਸ਼ਰਧਾਲੂ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ ਸਨ। ਬਾਹਰ ਨਿਕਲਣ ਦਾ ਕੋਈ ਰਸਤਾ ਨਹੀਂ ਸੀ।

12 killed, 13 injured in stampede at Mata Vaishno Devi shrine

ਭਗਦੜ ਵਿੱਚ ਜਾਨਾਂ ਗੁਆਉਣ ਵਾਲੇ ਲੋਕ ਯੂਪੀ, ਪੰਜਾਬ, ਹਰਿਆਣਾ ਅਤੇ ਜੰਮੂ-ਕਸ਼ਮੀਰ ਦੇ ਹਨ। ਹਾਦਸੇ ਤੋਂ ਬਾਅਦ ਵੀ ਯਾਤਰਾ ਜਾਰੀ ਹੈ। ਦੂਜੇ ਪਾਸੇ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2-2 ਲੱਖ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ।

12 killed, 13 injured in stampede at Mata Vaishno Devi shrine

ਪੀ.ਐਮ. ਮੋਦੀ ਨੇ ਇਸ ਘਟਨਾ 'ਤੇ ਦੁੱਖ ਜਤਾਇਆ ਹੈ ਅਤੇ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ | ਉੱਥੇ ਹੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ,ਇਸ ਹਾਦਸੇ 'ਤੇ ਰਾਸ਼ਟਰਪਤੀ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

-PTC News

Related Post