ਜੰਮੂ-ਕਸ਼ਮੀਰ: ਸ਼ੋਪੀਆਂ 'ਚ ਹੋਈ ਮੁੱਠਭੇੜ, ਸੁਰੱਖਿਆ ਬਲਾਂ ਨੇ ਲਸ਼ਕਰ ਦੇ ਦੋ ਅੱਤਵਾਦੀ ਕੀਤੇ ਢੇਰ

By  Riya Bawa August 31st 2022 11:23 AM -- Updated: August 31st 2022 11:26 AM

Shopian Encounter: ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਨਾਗਬਲ ਇਲਾਕੇ 'ਚ ਹੋਏ ਮੁਕਾਬਲੇ 'ਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਕਸ਼ਮੀਰ ਜ਼ੋਨ ਪੁਲਿਸ ਅਨੁਸਾਰ ਮਾਰੇ ਗਏ ਦੋ ਅੱਤਵਾਦੀ ਲਸ਼ਕਰ-ਏ-ਤੋਇਬਾ (ਐਲਈਟੀ) ਦੇ ਮੈਂਬਰ ਸਨ, ਜੋ ਘਾਟੀ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣਾ ਚਾਹੁੰਦੇ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੋਪੀਆਂ ਦੇ ਨਾਗਬਲ ਇਲਾਕੇ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਆਪਰੇਸ਼ਨ ਦੌਰਾਨ ਮੁੱਠਭੇੜ ਸ਼ੁਰੂ ਹੋ ਗਈ, ਜਿਸ 'ਚ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ। encounter ਸ਼ੋਪੀਆਂ ਜ਼ਿਲੇ 'ਚ ਕੁਝ ਸਮਾਂ ਪਹਿਲਾਂ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ, ਜਿੱਥੇ ਜੈਸ਼-ਏ-ਮੁਹੰਮਦ (JeM) ਦਾ ਇਕ ਅੱਤਵਾਦੀ ਮਾਰਿਆ ਗਿਆ ਸੀ। ਪੁਲਿਸ ਮੁਤਾਬਕ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ 'ਤੇ ਸੁਰੱਖਿਆ ਬਲਾਂ ਨੇ ਬਾਰਾਮੂਲਾ ਦੇ ਸੋਪੋਰ ਇਲਾਕੇ ਦੇ ਤੁਲੀਬਲ ਪਿੰਡ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਉਨ੍ਹਾਂ ਨੇ ਕਿਹਾ ਕਿ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਮੁਕਾਬਲੇ 'ਚ ਬਦਲ ਗਈ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਜਵਾਬੀ ਕਾਰਵਾਈ ਕੀਤੀ ਗਈ ਅਤੇ ਫੌਜ ਨੇ ਇੱਥੇ ਇਕ ਅੱਤਵਾਦੀ ਨੂੰ ਮਾਰਨ 'ਚ ਸਫਲਤਾ ਹਾਸਲ ਕੀਤੀ। 4 terrorists killed in 3 encounters in last 24 hours in J-K ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਮਾਮਲਾ: ਸਚਿਨ ਥਾਪਨ ਅਜ਼ਰਬਾਈਜਾਨ 'ਚ ਗ੍ਰਿਫਤਾਰ, ਅਨਮੋਲ ਬਿਸ਼ਨੋਈ ਨੂੰ ਕੀਤਾ ਟਰੇਸ ਕਸ਼ਮੀਰ ਦੇ ਪੁਲਿਸ ਡਾਇਰੈਕਟਰ ਜਨਰਲ ਵਿਜੇ ਕੁਮਾਰ ਨੇ ਦੱਸਿਆ ਕਿ ਅੱਤਵਾਦੀਆਂ ਦੀ ਪਛਾਣ ਕਰ ਲਈ ਗਈ ਹੈ। ਉਨ੍ਹਾਂ ਨੇ ਟਵੀਟ ਕੀਤਾ, ''ਦੋ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਲਸ਼ਕਰ-ਏ-ਤੋਇਬਾ ਦੇ ਦਾਨਿਸ਼ ਖੁਰਸ਼ੀਦ ਭੱਟ, ਤਨਵੀਰ ਵਾਨੀ ਅਤੇ ਤੌਸੀਫ ਭੱਟ ਵਜੋਂ ਹੋਈ ਹੈ। ਉਹ ਅੱਤਵਾਦ ਦੇ ਕਈ ਮਾਮਲਿਆਂ 'ਚ ਸ਼ਾਮਲ ਸੀ। ਦਾਨਿਸ਼ ਸ਼ੋਪੀਆਂ 'ਚ ਨੌਜਵਾਨਾਂ ਨੂੰ ਅੱਤਵਾਦ ਵੱਲ ਲਿਜਾਣ 'ਚ ਸ਼ਾਮਲ ਸੀ। -PTC News

Related Post