ਜੰਮੂ-ਕਸ਼ਮੀਰ 'ਚ ਨਮਾਜ਼ ਅਦਾ ਕਰਨ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

By  Shanker Badra May 28th 2019 12:36 PM

ਜੰਮੂ-ਕਸ਼ਮੀਰ 'ਚ ਨਮਾਜ਼ ਅਦਾ ਕਰਨ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਸਰਹੱਦੀ ਜ਼ਿਲ੍ਹੇ ਕੁਪਵਾੜਾ 'ਚ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਇੱਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।

Jammu and Kashmir going Namaz Person Shoot Murder
ਜੰਮੂ-ਕਸ਼ਮੀਰ 'ਚ ਨਮਾਜ਼ ਅਦਾ ਕਰਨ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਹੰਦਵਾੜਾ ਸ਼ਹਿਰ ਦੇ ਬਾਬਗੁੰਡ ਪਿੰਡ ਵਿੱਚ 56 ਸਾਲਾ ਅਬਦੁੱਲ ਮਾਜਿਦ ਸ਼ਾਹ ਨਮਾਜ਼ ਅਦਾ ਕਰਨ ਲਈ ਆਪਣੇ ਘਰ 'ਚੋਂ ਬਾਹਰ ਜਾ ਰਿਹਾ ਸੀ ਤਾਂ ਇਸ ਦੌਰਾਨ ਰਸਤੇ 'ਚ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।

Jammu and Kashmir going Namaz Person Shoot Murder
ਜੰਮੂ-ਕਸ਼ਮੀਰ 'ਚ ਨਮਾਜ਼ ਅਦਾ ਕਰਨ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਇਸ ਘਟਨਾ ਤੋਂ ਬਾਅਦ ਜ਼ਖਮੀ ਅਬਦੁੱਲ ਨੂੰ ਤੁਰੰਤ ਨੇੜੇ ਦੇ ਇਕ ਹਸਪਤਾਲ 'ਚ ਲਿਜਾਇਆ ਗਿਆ , ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ ਹਨ।

Jammu and Kashmir going Namaz Person Shoot Murder
ਜੰਮੂ-ਕਸ਼ਮੀਰ 'ਚ ਨਮਾਜ਼ ਅਦਾ ਕਰਨ ਜਾ ਰਹੇ ਵਿਅਕਤੀ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ : ਬ੍ਰਾਜ਼ੀਲ ਦੇ ਸਾਓ ਗੋਂਕਾਲੋ ਇਲਾਕੇ ‘ਚ ਬਾਰ ਦੇ ਬਾਹਰ ਹੋਈ ਗੋਲੀਬਾਰੀ , 4 ਲੋਕਾਂ ਦੀ ਮੌਤ ਤੇ 7 ਜ਼ਖਮੀ

ਸੂਤਰਾਂ ਮੁਤਾਬਕ ਅਬਦੁੱਲ ਮਾਜਿਦ ਸ਼ਾਹ ਦਾ ਸਬੰਧ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ (ਜੇ.ਕੇ.ਐੱਲ.ਐੱਫ.) ਨਾਲ ਸੀ।ਦੱਸਣਯੋਗ ਹੈ ਕਿ ਸਰਕਾਰ ਨੇ ਇਸ ਸਾਲ ਮਾਰਚ ਮਹੀਨੇ ਵਿਚ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ 'ਤੇ ਪਾਬੰਦੀ ਲਾ ਦਿੱਤੀ ਸੀ।

-PTCNews

Related Post