ਜੰਮੂ-ਕਸ਼ਮੀਰ : ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਲੜਾਕੂ ਜਹਾਜ਼ , ਸੁੱਟੇ ਬੰਬ

By  Shanker Badra February 27th 2019 12:58 PM -- Updated: February 27th 2019 01:08 PM

ਜੰਮੂ-ਕਸ਼ਮੀਰ : ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਲੜਾਕੂ ਜਹਾਜ਼ , ਸੁੱਟੇ ਬੰਬ:ਸ੍ਰੀਨਗਰ :ਪਾਕਿਸਤਾਨੀ ਲੜਾਕੂ ਜਹਾਜ਼ਾਂ ਨੇ ਅੱਜ ਸਵੇਰੇ ਜੰਮੂ-ਕਸ਼ਮੀਰ ਦੇ ਪੁੰਛ ਅਤੇ ਨੌਸ਼ਹਿਰਾ ਸੈਕਟਰ 'ਚ ਭਾਰਤੀ ਹਵਾਈ ਖੇਤਰ ਦੀ ਉਲੰਘਣਾ ਕੀਤੀ ਹੈ ਪਰ ਭਾਰਤ ਦੀ ਜਵਾਬੀ ਕਾਰਵਾਈ ਮਗਰੋਂ ਇਹ ਜਹਾਜ਼ ਵਾਪਸ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਚਲੇ ਗਏ ਹਨ। [caption id="attachment_262328" align="aligncenter" width="300"]Jammu and Kashmir Indian airspace Enter Pakistani fighter aircraft ਜੰਮੂ-ਕਸ਼ਮੀਰ : ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਲੜਾਕੂ ਜਹਾਜ਼ , ਸੁੱਟੇ ਬੰਬ[/caption] ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਜਹਾਜ਼ਾਂ ਨੇ ਵਾਪਸ ਜਾਂਦਿਆਂ ਬੰਬ ਵੀ ਸੁੱਟੇ ਹਨ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕਿਸੇ ਦੇ ਜ਼ਖ਼ਮੀ ਹੋਣ ਜਾਂ ਕਿਸੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਸੂਤਰਾਂ ਮੁਤਾਬਕ ਹਵਾਈ ਖੇਤਰ ਦਾ ਉਲੰਘਣ ਕਰਨ ਆਏ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਗਿਣਤੀ 3 ਸੀ। [caption id="attachment_262327" align="aligncenter" width="300"]Jammu and Kashmir Indian airspace Enter Pakistani fighter aircraft ਜੰਮੂ-ਕਸ਼ਮੀਰ : ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਲੜਾਕੂ ਜਹਾਜ਼ , ਸੁੱਟੇ ਬੰਬ[/caption] ਦੱਸ ਦੇਈਏ ਕਿ ਅੱਜ ਸਵੇਰੇ ਸ੍ਰੀਨਗਰ ਦੇ ਬੜਗਾਮ 'ਚ ਭਾਰਤੀ ਹਵਾਈ ਫੌਜ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ।ਇਸ ਹਾਦਸੇ ਦੌਰਾਨ 2 ਪਾਇਲਟਾਂ ਦੀ ਮੌਤ ਹੋ ਗਈ ਹੈ।ਇਸ ਹਾਦਸੇ ਤੋਂ ਬਾਅਦ ਅੰਮ੍ਰਿਤਸਰ ਸਮੇਤ ਜੰਮੂ, ਲੇਹ, ਸ਼੍ਰੀਨਗਰ ਅਤੇ ਪਠਾਨਕੋਟ ਦੇ ਹਵਾਈ ਅੱਡਿਆਂ ਨੂੰ ਹਾਈ ਅਲਰਟ 'ਤੇ ਰੱਖਿਆ ਗਿਆ ਹੈ।ਇੱਥੋਂ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਦਿੱਤਾ ਗਿਆ ਹੈ। [caption id="attachment_262343" align="aligncenter" width="300"]Jammu and Kashmir Indian airspace Enter Pakistani fighter aircraft ਜੰਮੂ-ਕਸ਼ਮੀਰ : ਭਾਰਤੀ ਹਵਾਈ ਖੇਤਰ 'ਚ ਦਾਖ਼ਲ ਹੋਏ ਪਾਕਿਸਤਾਨੀ ਲੜਾਕੂ ਜਹਾਜ਼ , ਸੁੱਟੇ ਬੰਬ[/caption] ਜ਼ਿਕਰਯੋਗ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਭਾਰਤੀ ਫ਼ੌਜ ਨੇ ਪਾਕਿਸਤਾਨ ਖਿਲਾਫ ਸਰਜੀਕਲ ਸਟ੍ਰਾਈਕ-2 ਕੀਤੀ ਹੈ।ਇਸ ਵਾਰ ਇਹ ਸਟ੍ਰਾਈਕ ਲੜਾਕੂ ਜਹਾਜ਼ਾਂ ਜ਼ਰੀਏ ਕੀਤੀ ਗਈ ਹੈ।ਭਾਰਤੀ ਸੈਨਾ ਨੇ ਅੱਜ ਸਵੇਰੇ 3.30 ਵਜੇ ਪਾਕਿਸਤਾਨ ਦੇ ਮਕਬੂਜ਼ਾ ਕਸ਼ਮੀਰ 'ਚ ਚੱਲ ਰਹੇ ਅੱਤਵਾਦੀ ਕੈਂਪਾਂ 'ਤੇ ਹਵਾਈ ਹਮਲਾ ਕਰ ਦਿੱਤਾ ਸੀ।ਇਸ ਦੌਰਾਨ 12 ਮਿਰਾਜ ਲੜਾਕੂ ਜਹਾਜ਼ਾਂ ਵੱਲੋਂ ਜੈਸ਼ ਦੇ ਅੱਤਵਾਦੀ ਟਿਕਾਣਿਆਂ 'ਤੇ 1000 ਕਿੱਲੋ ਤੋਂ ਜ਼ਿਆਦਾ ਵਿਸਫੋਟਕ ਸਮੱਗਰੀ ਸੁੱਟੀ ਗਈ ਸੀ। -PTCNews

Related Post