ਜੰਮੂ-ਕਸ਼ਮੀਰ 'ਤੇ ਗ੍ਰਹਿ ਮੰਤਰੀ ਨੇ ਦਿੱਤਾ ਬਿਆਨ , ਅਮਿਤ ਸ਼ਾਹ ਦੇ ਬਿਆਨ 'ਤੇ ਰਾਜ ਸਭਾ 'ਚ ਹੰਗਾਮਾ

By  Shanker Badra August 5th 2019 11:26 AM

ਜੰਮੂ-ਕਸ਼ਮੀਰ 'ਤੇ ਗ੍ਰਹਿ ਮੰਤਰੀ ਨੇ ਦਿੱਤਾ ਬਿਆਨ , ਅਮਿਤ ਸ਼ਾਹ ਦੇ ਬਿਆਨ 'ਤੇ ਰਾਜ ਸਭਾ 'ਚ ਹੰਗਾਮਾ:ਨਵੀਂ ਦਿੱਲੀ : ਜੰਮੂ-ਕਸ਼ਮੀਰ ਨੂੰ ਲੈ ਕੇ ਅੱਜ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਜੰਮੂ-ਕਸ਼ਮੀਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ।ਇਸ ਦੌਰਾਨ ਜੰਮੂ-ਕਸ਼ਮੀਰ 'ਚ ਧਾਰਾ 370 -ਏ ਹਟਾਏ ਜਾਣ ਦਾ ਪ੍ਰਸਤਾਵ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਅਮਿਤ ਸ਼ਾਹ ਦੇ ਬਿਆਨ 'ਤੇ ਰਾਜ ਸਭਾ 'ਚ ਹੰਗਾਮਾ ਹੋ ਗਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ 'ਚ ਕੇਂਦਰੀ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਇਹ ਮੀਟਿੰਗ ਅੱਜ ਸਵੇਰੇ 9.30 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਹੋਈ ਹੈ। ਇਸ ਦੌਰਾਨ ਕੈਬਨਿਟ ਮੀਟਿੰਗ 'ਚ ਕੀ ਫ਼ੈਸਲਾ ਲਿਆ ਗਿਆ, ਇਸ ਸੰਬੰਧੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ।

-PTCNews

Related Post