ਜੰਮੂ-ਕਸ਼ਮੀਰ 'ਚ ITBP ਦੀ ਬੱਸ ਹੋਈ ਹਾਦਸਾਗ੍ਰਸਤ, 6 ਜਵਾਨ ਸ਼ਹੀਦ, ਕਈ ਜ਼ਖ਼ਮੀ

By  Riya Bawa August 16th 2022 12:38 PM -- Updated: August 16th 2022 05:01 PM

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਦਰਦਨਾਕ ਹਾਦਸਾ ਵਾਪਰਿਆ ਹੈ। ਜ਼ਿਲ੍ਹੇ 'ਚ ITBP ਦੇ ਜਵਾਨਾਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 39 ਜਵਾਨਾਂ (ਆਈਟੀਬੀਪੀ ਦੇ 37 ਅਤੇ ਜੰਮੂ-ਕਸ਼ਮੀਰ ਪੁਲਿਸ ਦੇ 2) ਨੂੰ ਲੈ ਕੇ ਜਾ ਰਹੀ ਸਿਵਲ ਬੱਸ ਦੇ ਬ੍ਰੇਕ ਫੇਲ ਹੋਣ ਕਾਰਨ ਖੱਡ ਵਿਚ ਡਿੱਗ ਗਈ। ਇਸ ਹਾਦਸੇ 'ਚ 6 ਜਵਾਨ ਸ਼ਹੀਦ ਹੋ ਗਏ ਜਦਕਿ ਕਈ ਹੋਰ ਜਵਾਨ ਜ਼ਖਮੀ ਦੱਸੇ ਜਾ ਰਹੇ ਹਨ।

ਜੰਮੂ-ਕਸ਼ਮੀਰ 'ਚ ITBP ਦੀ ਬੱਸ ਹਾਦਸਾਗ੍ਰਸਤ, ਕਈ ਜਵਾਨਾਂ ਦੀ ਮੌਤ ਦਾ ਖਦਸ਼ਾ

ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ।

ਬੱਸ ਹਾਦਸੇ 'ਤੇ ਆਈਟੀਬੀਪੀ ਦੇ ਪੀਆਰਓ ਨੇ ਕਿਹਾ ਕਿ ਸਾਡੇ 6 ਜਵਾਨਾਂ ਦੀ ਜਾਨ ਚਲੀ ਗਈ ਹੈ, ਜਦਕਿ 30 ਜ਼ਖਮੀ ਹੋਏ ਹਨ। ਅਸੀਂ ਜ਼ਖਮੀਆਂ ਨੂੰ ਹਰ ਸੰਭਵ ਇਲਾਜ ਮੁਹੱਈਆ ਕਰਵਾ ਰਹੇ ਹਾਂ। ਆਈਟੀਬੀਪੀ ਹੈੱਡਕੁਆਰਟਰ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ। ਜਵਾਨ ਅਮਰਨਾਥ ਯਾਤਰਾ ਡਿਊਟੀ ਤੋਂ ਪਰਤ ਰਹੇ ਸਨ। ਸ਼ਹੀਦ ਜਵਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

-PTC News

Related Post