ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ

By  Shanker Badra August 17th 2018 11:02 AM

ਜੰਮੂ ਕਸ਼ਮੀਰ ਦੇ ਕੁਪਵਾੜਾ ‘ਚ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ:ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ 'ਚ ਅੱਜ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਇੱਕ 1 ਜਵਾਨ ਸ਼ਹੀਦ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਅੱਤਵਾਦੀਆਂ ਨੇ ਫੌਜ ਦੇ ਗਸ਼ਤੀ ਦਲ 'ਤੇ ਹਮਲਾ ਕਰ ਦਿੱਤਾ।ਜਿਸ ਦੇ ਨਾਲ ਇਹ ਸ਼ਹੀਦ ਹੋਇਆ ਹੈ।

ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਦੱਸਿਆ ਕਿ ਹਮਲੇ 'ਚ ਰਫਲਮੈਨ ਰਾਮ ਬਾਬੂ ਸਹਾਏ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ।ਉਸ ਨੇ ਦੱਸਿਆ ਕਿ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਰਸਤੇ 'ਚ ਉਸ ਦੀ ਮੌਤ ਹੋ ਗਈ।

ਬੁਲਾਰੇ ਦਾ ਕਹਿਣਾ ਹੈ ਕਿ ਫੌਜ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਅੱਤਵਾਦੀਆਂ ਦੀ ਭਾਲ ਲਗਾਤਾਰ ਕੀਤੀ ਜਾ ਰਹੀ ਹੈ।

-PTCNews

Related Post