ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ

By  Shanker Badra March 1st 2019 10:25 AM -- Updated: March 1st 2019 03:36 PM

ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ, 2 ਅੱਤਵਾਦੀ ਢੇਰ: ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿਚ ਅੱਜ ਸਵੇਰੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਸ਼ੁਰੂ ਹੋ ਗਿਆ ਹੈ।ਇਹ ਮੁਕਾਬਲਾ ਹਦਵਾੜਾ ਇਲਾਕੇ ਵਿਚ ਹੋਇਆ ਹੈ।ਇਸ ਦੌਰਾਨ ਭਾਰਤੀ ਸੁਰੱਖਿਆ ਬਲਾਂ ਨੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

Jammu and Kashmir Kupwara security forces And Terrorists Between gun fighting ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ ਮੁੱਠਭੇੜ

ਇਸ ਮੁਕਾਬਲੇ ਵਿਚ ਕਰੀਬ ਦੋ-ਤਿੰਨ ਅੱਤਵਾਦੀਆਂ ਨੂੰ ਘੇਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ।ਹਾਲਾਂਕਿ ਦੋਵੇਂ ਪਾਸੇ ਤੋਂ ਫਾਈਰਿੰਗ ਰੁਕਣ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

Jammu and Kashmir Kupwara security forces And Terrorists Between gun fighting ਜੰਮੂ ਕਸ਼ਮੀਰ ਦੇ ਕੁਪਵਾੜਾ ’ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ , 2 ਅੱਤਵਾਦੀ ਢੇਰ ਮੁੱਠਭੇੜ

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਮੂ ਕਸ਼ਮੀਰ ਦੇ ਸ਼ੋਪੀਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਨੇ ਜੈਸ਼- ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਢੇਰ ਕੀਤਾ ਸੀ।ਇਸ ਮੁਕਾਬਲੇ ਵਿਚ ਭਾਰਤੀ ਫੌਜ ਦੇ ਪੰਜ ਜਵਾਨ ਜ਼ਖਮੀ ਹੋ ਗਏ ਸਨ।

-PTCNews

Related Post