ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ੱਕੀ ਵਿਦਿਆਰਥੀ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ

By  Shanker Badra April 23rd 2019 10:11 PM -- Updated: April 23rd 2019 10:12 PM

ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ੱਕੀ ਵਿਦਿਆਰਥੀ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ:ਬਠਿੰਡਾ : ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ੱਕੀ ਵਿਦਿਆਰਥੀ ਨੂੰ ਪੁਲਿਸ ਨੇ ਅੱਜ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਹੈ।ਇਸ ਮਾਮਲੇ ਵਿੱਚ ਜੰਮੂ-ਕਸ਼ਮੀਰ ਅਤੇ ਪੰਜਾਬ ਪੁਲਿਸ ਨੇ ਵਿਸ਼ੇਸ਼ ਅਭਿਆਨ ਦੇ ਤਹਿਤ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਇਕ ਕਸ਼ਮੀਰੀ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਵਿਦਿਆਰਥੀ ਦੀ ਪਹਿਚਾਣ ਹਿਲਾਲ ਅਹਿਮਦ ਦੇ ਰੂਪ 'ਚ ਹੋਈ ਹੈ ਅਤੇ ਉਹ ਇੱਥੇ ਪੀ.ਐੱਚ.ਡੀ. ਕਰ ਰਿਹਾ ਸੀ। [caption id="attachment_286612" align="aligncenter" width="300"]Jammu and Kashmir Police arrest PhD scholar from Bhatinda
ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ੱਕੀ ਵਿਦਿਆਰਥੀ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ[/caption] ਸੀਨੀਅਰ ਪੁਲਿਸ ਕਪਤਾਨ ਬਠਿੰਡਾ ਨੇ ਉਕਤ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਇੱਕ ਡੀ.ਐੱਸ.ਪੀ. ਦੀ ਅਗਵਾਈ ਹੇਠ ਪੁੱਜੀ ਪੁਲਿਸ ਟੀਮ ਵਲੋਂ ਅਹਿਮਦ ਨੂੰ ਗ੍ਰਿਫ਼ਤਾਰ ਕਰਕੇ ਲਿਜਾਇਆ ਗਿਆ ਹੈ। [caption id="attachment_286610" align="aligncenter" width="300"]Jammu and Kashmir Police arrest PhD scholar from Bhatinda ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ੱਕੀ ਵਿਦਿਆਰਥੀ ਬਠਿੰਡਾ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ[/caption] ਦੱਸਿਆ ਜਾ ਰਿਹਾ ਹੈ ਕਿ ਉਕਤ ਵਿਦਿਆਰਥੀ ਦੇ ਵਿਰੁੱਧ ਐਫ਼ਆਈਆਰ ਦਰਜ ਸੀ ਤੇ ਗ੍ਰਿਫ਼ਤਾਰੀ ਵਾਰੰਟ ਵੀ ਜਾਰੀ ਸੀ।ਇਸ ਵਿਦਿਆਰਥੀ ਦੇ ਪੁਲਵਾਮਾ ਅੱਤਵਾਦੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਸ਼ੱਕ ਹੈ। ਫਿਲਹਾਲ ਦੋਨਾਂ ਰਾਜਾਂ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪੁਲਿਸ ਮੁਲਾਜ਼ਮ ਨੌਕਰੀ ਦਾ ਝਾਂਸਾ ਦੇ ਕੇ ਸਰਕਾਰੀ ਕਵਾਟਰ ‘ਚ ਲੜਕੀ ਨਾਲ ਕਰਦਾ ਰਿਹਾ ਬਲਾਤਕਾਰ -PTCNews

Related Post