ਜੰਮੂ ਕਸ਼ਮੀਰ ਦੇ ਪੁੰਛ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਭਾਰਤੀ ਜਵਾਨ ਸ਼ਹੀਦ

By  Shanker Badra September 2nd 2019 02:56 PM

ਜੰਮੂ ਕਸ਼ਮੀਰ ਦੇ ਪੁੰਛ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਭਾਰਤੀ ਜਵਾਨ ਸ਼ਹੀਦ:ਕਸ਼ਮੀਰ : ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਵੱਲੋਂ ਲਗਾਤਾਰ ਕੀਤੀ ਜਾ ਰਹੀ ਗੋਲੀਬਾਰੀ ਦੌਰਾਨ ਭਾਰਤੀ ਫ਼ੌਜ ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ। ਇਸ ਤੋਂ ਪਹਿਲਾਂ ਵੀ ਓਥੇ ਪਾਕਿਸਤਾਨ ਵੱਲੋਂ ਗੋਲੀਬਾਰੀ ਕੀਤੀ ਗਈ ਸੀ ,ਜਿਸ ਦਾ ਭਾਰਤੀ ਫ਼ੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਸੀ। [caption id="attachment_335365" align="aligncenter" width="300"]Jammu and Kashmir Poonch district Soldier martyred in ceasefire violation Pakistan ਜੰਮੂ ਕਸ਼ਮੀਰ ਦੇ ਪੁੰਛ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਭਾਰਤੀ ਜਵਾਨ ਸ਼ਹੀਦ[/caption] ਇਸ ਦੌਰਾਨ ਸ਼ਹੀਦ ਸਿਪਾਹੀ ਦੀ ਪਛਾਣ 23 ਸਾਲਾ ਗ੍ਰੇਨਾਡੀਅਰ ਹੇਮਰਾਜ ਜਾਟ ਵਜੋਂ ਹੋਈ ਹੈ ,ਜੋ ਰਾਜਸਥਾਨ ਦੇ ਪਿੰਡ ਭਾਦੂਨ ਦਾ ਰਹਿਣ ਵਾਲਾ ਹੈ। ਇਸ ਗੋਲੀਬਾਰੀ ਦੌਰਾਨ ਭਾਰਤੀ ਥਲ ਸੈਨਾ ਦੇ ਜਵਾਨ ਨੇ ਸ਼ਹਾਦਤ ਪਾਈ ਹੈ। [caption id="attachment_335367" align="aligncenter" width="300"]Jammu and Kashmir Poonch district Soldier martyred in ceasefire violation Pakistan ਜੰਮੂ ਕਸ਼ਮੀਰ ਦੇ ਪੁੰਛ ’ਚ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ 'ਚ ਇੱਕ ਭਾਰਤੀ ਜਵਾਨ ਸ਼ਹੀਦ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ ’ਚ ਸਿੱਖ ਲੜਕੀ ਦੇ ਜ਼ਬਰਦਸਤੀ ਧਰਮ ਪਰਿਵਰਤਨ ਖ਼ਿਲਾਫ਼ ਦਿੱਲੀ ‘ਚ ਸਿੱਖਾਂ ਨੇ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਕੀਤਾ ਰੋਸ ਮੁਜ਼ਾਹਰਾ ਦੱਸ ਦੇਈਏ ਕਿ ਪਾਕਿਸਤਾਨ ਨੇ ਇਹ ਗੋਲੀਬੰਦੀ ਉਸ ਸਮੇਂ ਕੀਤੀ ,ਜਦੋਂ ਦੋ ਦਿਨ ਪਹਿਲਾਂ ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਬਿਪਿਨ ਰਾਵਤ ਪੁੰਛ ਤੇ ਰਾਜੌਰੀ ਜ਼ਿਲ੍ਹਿਆਂ ’ਚ ਕੰਟਰੋਲ ਰੇਖਾ ਲਾਗਲੇ ਇਲਾਕਿਆਂ ਦਾ ਦੌਰਾ ਕਰਕੇ ਗਏ ਸਨ , ਜਿਥੇ ਉਸਨੇ ਕੰਟਰੋਲ ਰੇਖਾ ਦੇ ਨਾਲ ਤਾਇਨਾਤ ਭਾਰਤੀ ਸੈਨਿਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਸੀ। -PTCNews

Related Post