ਪੁਲਵਾਮਾ ਅੱਤਵਾਦੀ ਹਮਲਾ : ਜੰਮੂ-ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ

By  Shanker Badra February 15th 2019 08:52 AM -- Updated: February 15th 2019 08:55 AM

ਪੁਲਵਾਮਾ ਅੱਤਵਾਦੀ ਹਮਲਾ : ਜੰਮੂ-ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਸੀਆਰਪੀਐਫ ਦੇ ਕਾਫਲੇ 'ਤੇ ਦਹਿਸ਼ਤੀ ਹਮਲਾ ਕੀਤਾ ਗਿਆ ਸੀ।ਇਸ ਹਮਲੇ ਵਿੱਚ ਹੁਣ ਤੱਕ ਸੀ.ਆਰ.ਪੀ.ਐੱਫ ਦੇ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਵੱਧ ਕੇ 40 ਹੋ ਗਈ ਹੈ ਅਤੇ ਕਈ ਜ਼ਖਮੀ ਹੋ ਗਏ ਹਨ।

Jammu and Kashmir Pulwama terrorist attack After Mobile internet services Stop ਪੁਲਵਾਮਾ ਅੱਤਵਾਦੀ ਹਮਲਾ : ਜੰਮੂ-ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ

ਇਸ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਓਥੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਹਰ ਤਰ੍ਹਾਂ ਦੀ ਸਾਵਧਾਨੀ ਵਰਤੀ ਜਾ ਰਹੀ ਹੈ।

Jammu and Kashmir Pulwama terrorist attack After Mobile internet services Stop
ਪੁਲਵਾਮਾ ਅੱਤਵਾਦੀ ਹਮਲਾ : ਜੰਮੂ-ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ

ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ ਹੈ।ਪਿਛਲੇ ਕਈ ਸਾਲਾਂ ਦੌਰਾਨ ਇਹ ਜੰਮੂ ਕਸ਼ਮੀਰ ਵਿਚ ਸਭ ਤੋਂ ਵੱਡਾ ਅਤਿਵਾਦੀ ਹਮਲਾ ਮੰਨਿਆ ਜਾ ਰਿਹਾ ਹੈ।ਇਸ ਹਮਲੇ ਦੀ ਜ਼ਿੰਮੇਵਾਰੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਲਈ ਹੈ।ਅੱਤਵਾਦੀਆਂ ਨੇ ਇਸ ਇਲਾਕੇ 'ਚ ਪਹਿਲਾਂ ਹਾਈਵੇਅ 'ਤੇ ਲਗਾਈ ਆਈ.ਈ.ਡੀ. ਬਲਾਸਟ ਕੀਤਾ ਅਤੇ ਫਿਰ ਸੀ.ਆਰ.ਪੀ. ਐੱਫ. ਜਵਾਨਾਂ ਦੇ ਵਾਹਨਾਂ 'ਤੇ ਆਟੋਮੈਟਿਕ ਹਥਿਆਰਾਂ ਰਾਹੀਂ ਗੋਲੀਬਾਰੀ ਕੀਤੀ।

Jammu and Kashmir Pulwama terrorist attack After Mobile internet services Stop
ਪੁਲਵਾਮਾ ਅੱਤਵਾਦੀ ਹਮਲਾ : ਜੰਮੂ-ਕਸ਼ਮੀਰ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਠੱਪ

ਦੱਸ ਦੇਈਏ ਕਿ ਜੈਸ਼ ਦੇ ਅੱਤਵਾਦੀ ਅਦਿਲ ਅਹਿਮਦ ਉਰਫ ਵਕਾਸ ਕਮਾਂਡੋ ਨੇ ਦੁਪਹਿਰ 3.15 ਵਜੇ ਇਹ ਦਹਿਸ਼ਤੀ ਹਮਲਾ ਕੀਤਾ ਹੈ।ਉਸਨੇ ਇੱਕ ਗੱਡੀ ਵਿੱਚ ਵਿਸਫੋਟਕ ਸਮੱਗਰੀ ਭਰ ਰੱਖੀ ਸੀ।ਜਿਵੇਂ ਹੀ ਸੀਆਰਪੀਐਫ ਦਾ ਕਾਫਲਾ ਲੇਥਪੋਰਾ ਕੋਲ ਦੀ ਗੁਜਰਿਆ ਤਾਂ ਅੱਤਵਾਦੀਆਂ ਨੇ ਆਪਣੀ ਗੱਡੀ ਫੌਜੀਆਂ ਨਾਲ ਭਰੀ ਬੱਸ ਨਾਲ ਟਕਰਾ ਦਿੱਤੀ।

-PTCNews

Related Post