ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ

By  Shanker Badra June 26th 2019 02:50 PM

ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਇਸ ਦੌਰਾਨ ਮਾਰੇ ਗਏ ਅੱਤਵਾਦੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਗਿਆ ਹੈ। [caption id="attachment_311573" align="aligncenter" width="300"]Jammu and Kashmir Pulwama Terrorist killed encounter
ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ[/caption] ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਅੱਜ ਸਵੇਰੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ ਦੇ ਜੰਗਲ ਵਿੱਚ ਕੁੱਝ ਅੱਤਵਾਦੀਆਂ ਦੇ ਛੁਪੇ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਸ ਇਲਾਕੇ ਨੂੰ ਘੇਰ ਲਿਆ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਜਵਾਬੀ ਕਾਰਵਾਈ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। [caption id="attachment_311571" align="aligncenter" width="300"]Jammu and Kashmir Pulwama Terrorist killed encounter
ਪੁਲਵਾਮਾ ਦੇ ਤਰਾਲ ਇਲਾਕੇ 'ਚ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਕੀਤਾ ਢੇਰ[/caption] ਦੱਸਿਆ ਜਾ ਰਿਹਾ ਹੈ ਕਿ ਇਸ ਇਲਾਕੇ ਵਿੱਚ ਅਜੇ ਵੀ 2 ਅੱਤਵਾਦੀ ਲੁਕੇ ਹੋਏ ਹਨ ਅਤੇ ਦੋਵਾਂ ਪਾਸਿਓਂ ਜਮ ਕੇ ਗੋਲੀਬਾਰੀ ਹੋ ਰਹੀ ਹੈ।ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ ਇਲਾਕੇ 'ਚ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।ਅਜੇ ਤੱਕ ਮਾਰੇ ਅੱਤਵਾਦੀ ਦੀ ਪਹਿਚਾਣ ਨਹੀਂ ਹੋ ਸਕੀ ਹੈ। -PTCNews

Related Post