ਜੰਮੂ-ਕਸ਼ਮੀਰ ਨੂੰ ਲੈ ਕੇ ਆ ਸਕਦਾ ਹੈ ਵੱਡਾ ਫ਼ੈਸਲਾ , ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ

By  Shanker Badra August 5th 2019 09:31 AM -- Updated: August 5th 2019 09:44 AM

ਜੰਮੂ-ਕਸ਼ਮੀਰ ਨੂੰ ਲੈ ਕੇ ਆ ਸਕਦਾ ਹੈ ਵੱਡਾ ਫ਼ੈਸਲਾ , ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ:ਨਵੀਂ ਦਿੱਲੀ : ਜੰਮੂ-ਕਸ਼ਮੀਰ ਨੂੰ ਲੈ ਕੇ ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ ਹੋਣ ਵਾਲੀ ਹੈ ,ਇਸ ਮੀਟਿੰਗ ਦੇ ਵਿੱਚ ਵੱਡਾ ਫ਼ੈਸਲਾ ਆ ਸਕਦਾ ਹੈ। ਇਸ ਦੇ ਲਈ ਗਹਿ ਮੰਤਰੀ ਅਮਿਤ ਸ਼ਾਹ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪ੍ਰਧਾਨ ਮੰਤਰੀ ਨਿਵਾਸ ਸਥਾਨ 'ਤੇ ਪਹੁੰਚ ਗਏ ਹਨ।

 Jammu and Kashmir Sometime After Cabinet meeting Atart ਜੰਮੂ-ਕਸ਼ਮੀਰ ਨੂੰ ਲੈ ਕੇ ਆ ਸਕਦਾ ਹੈ ਵੱਡਾ ਫ਼ੈਸਲਾ , ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ

ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਕਸ਼ਮੀਰ ਵਾਦੀ 'ਚ ਅੱਤਵਾਦੀ ਖ਼ਤਰੇ, ਸੁਰੱਖਿਆ ਤਿਆਰੀਆਂ ਤੇ ਭਵਿੱਖ ਦੀ ਰਣਨੀਤੀ 'ਤੇ ਵਿਚਾਰ ਕਰਨ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਨੂੰ ਉੱਚ ਪੱਧਰੀ ਮੀਟਿੰਗ ਕੀਤੀ ਹੈ। ਸੰਸਦ ਭਵਨ ਸਥਿਤ ਅਮਿਤ ਸ਼ਾਹ ਦੇ ਦਫ਼ਤਰ ਵਿਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਤੇ ਗ੍ਰਹਿ ਸਕੱਤਰ ਰਾਜੀਵ ਗੌਬਾ ਤੇ ਹੋਰ ਅਧਿਕਾਰੀਆਂ ਨਾਲ ਲੱਗਭਗ ਦੋ ਘੰਟੇ ਲੰਬੀ ਮੀਟਿੰਗ ਚੱਲੀ। ਅਮਿਤ ਸ਼ਾਹ ਦੀ ਇਸ ਮੀਟਿੰਗ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਅੱਜ ਕੈਬਨਿਟ ਦੀ ਵੀ ਮੀਟਿੰਗ ਸੱਦੀ ਗਈ ਹੈ।

 Jammu and Kashmir Sometime After Cabinet meeting Atart ਜੰਮੂ-ਕਸ਼ਮੀਰ ਨੂੰ ਲੈ ਕੇ ਆ ਸਕਦਾ ਹੈ ਵੱਡਾ ਫ਼ੈਸਲਾ , ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ

ਜੰਮੂ ਕਸ਼ਮੀਰ ਵਿੱਚ ਹਲਚਲ ਜਾਰੀ ਹੈ। ਕਸ਼ਮੀਰ ਘਾਟੀ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਰਾਜ ਦੀਆਂ ਮਹੱਤਵਪੂਰਨ ਰਾਜਨੀਤਿਕ ਪਾਰਟੀਆਂ ਦੀ ਐਤਵਾਰ ਸ਼ਾਮ 6 ਵਜੇ ਸ੍ਰੀਨਗਰ ਵਿਖੇ ਇਕ ਅਹਿਮ ਮੀਟਿੰਗ ਹੋਈ। ਜਿਸ ਤੋਂ ਮਗਰੋਂ ਉਮਰ ਅਬਦੁੱਲਾ , ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਇਹ ਸਾਰੇ ਆਗੂ ਆਪੋ-ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਰਹਿਣਗੇ।

 Jammu and Kashmir Sometime After Cabinet meeting Atart ਜੰਮੂ-ਕਸ਼ਮੀਰ ਨੂੰ ਲੈ ਕੇ ਆ ਸਕਦਾ ਹੈ ਵੱਡਾ ਫ਼ੈਸਲਾ , ਕੁੱਝ ਦੇਰ ਬਾਅਦ ਕੈਬਨਿਟ ਮੀਟਿੰਗ ਸ਼ੁਰੂ

ਦੱਸ ਦੇਈਏ ਕਿ ਜੰਮੂ ਕਸ਼ਮੀਰ 'ਚ ਚੱਲ ਰਹੇ ਹਾਲਾਤਾਂ ਦੌਰਾਨ ਧਾਰਾ 144 ਲਾਗੂ ਹੋਣ ਤੋਂ ਬਾਅਦ ਜੰਮੂ ਅਤੇ ਸ੍ਰੀਨਗਰ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਵਿੱਚ ਪਹਿਲਾਂ ਮੋਬਾਇਲ ਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ। ਅੱਜ ਸੋਮਵਾਰ 5 ਅਗਸਤ ਨੂੰ ਸਾਰੇ ਸਕੂਲ ਤੇ ਕਾਲਜ ਵੀ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਸਮੁੱਚੇ ਸੂਬੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੂਬੇ ਵਿੱਚ ਕਿਤੇ ਕੋਈ ਜਲਸਾ-ਜਲੂਸ ਤੇ ਇਕੱਠ ਨਹੀਂ ਕੀਤਾ ਜਾ ਸਕੇਗਾ।

-PTCNews

Related Post