ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ

By  Shanker Badra September 4th 2018 12:31 PM

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਸੁੱਟਿਆ ਗ੍ਰੇਨੇਡ, 4 ਜਵਾਨ ਹੋਏ ਜ਼ਖ਼ਮੀ:ਜੰਮੂ-ਕਸ਼ਮੀਰ ਦੇ ਸੋਪੋਰ 'ਚ ਅੱਜ ਅੱਤਵਾਦੀਆਂ ਨੇ ਸੀ.ਆਰ.ਪੀ.ਐਫ. ਦੀ ਡੀ/177 ਬਟਾਲੀਅਨ ਦੇ ਜਵਾਨਾਂ 'ਤੇ ਗ੍ਰੇਨੇਡ ਸੁੱਟਿਆ ਹੈ।

ਇਸ ਹਮਲੇ 'ਚ ਚਾਰ ਜਵਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਹਸਪਤਾਲ 'ਚ ਜਵਾਨਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

-PTCNews

Related Post