ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ , ਪੜ੍ਹੋ ਰਾਜ ਸਭਾ 'ਚ ਕੀ ਲਿਆ ਗਿਆ ਫ਼ੈਸਲਾ

By  Shanker Badra August 5th 2019 11:46 AM -- Updated: August 5th 2019 12:10 PM

ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ , ਪੜ੍ਹੋ ਰਾਜ ਸਭਾ 'ਚ ਕੀ ਲਿਆ ਗਿਆ ਫ਼ੈਸਲਾ:ਨਵੀਂ ਦਿੱਲੀ :  ਜੰਮੂ-ਕਸ਼ਮੀਰ ਦੇ ਮੁੱਦੇ ਨੂੰ ਲੈ ਕੇ ਅੱਜ ਰਾਜ ਸਭਾ ਦੀ ਕਾਰਵਾਈ ਜਾਰੀ ਹੈ। ਜੰਮੂ-ਕਸ਼ਮੀਰ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਡਾ ਬਿਆਨ ਦਿੱਤਾ ਹੈ। ਇਸ ਦੌਰਾਨ ਅਮਿਤ ਸ਼ਾਹ ਨੇ ਜੰਮੂ-ਕਸ਼ਮੀਰ 'ਚ ਧਾਰਾ 370 -ਏ ਹਟਾਏ ਜਾਣ ਦਾ ਪ੍ਰਸਤਾਵ ਦਿੱਤਾ ਹੈ। ਜਿਸ ਤੋਂ ਬਾਅਦ ਅਮਿਤ ਸ਼ਾਹ ਦੇ ਬਿਆਨ 'ਤੇ ਰਾਜ ਸਭਾ 'ਚ ਹੰਗਾਮਾ ਹੋ ਗਿਆ ਹੈ। [caption id="attachment_325659" align="aligncenter" width="300"]Jammu and Kashmir to be a union territory with legislature and Ladakh to be union territory without legislature ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ , ਪੜ੍ਹੋ ਰਾਜ ਸਭਾ 'ਚ ਕੀ ਲਿਆ ਗਿਆ ਫ਼ੈਸਲਾ[/caption] ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਦੌਰਾਨ ਰਾਜ ਸਭਾ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਤਿਹਾਸਕ ਬਦਲਾਅ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਬਦਲਾਅ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਗ੍ਰਹਿ ਮੰਤਰੀ ਦੇ ਇਸ ਜਵਾਬ 'ਤੇ ਰਾਜ ਸਭਾ 'ਚ ਜ਼ੋਰਦਾਰ ਹੰਗਾਮਾ ਸ਼ੁਰੂ ਹੋ ਗਿਆ। [caption id="attachment_325678" align="aligncenter" width="300"]Jammu and Kashmir to be a union territory with legislature and Ladakh to be union territory without legislature ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ , ਪੜ੍ਹੋ ਰਾਜ ਸਭਾ 'ਚ ਕੀ ਲਿਆ ਗਿਆ ਫ਼ੈਸਲਾ[/caption] ਜੰਮੂ-ਕਸਮੀਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਅਤੇ ਲੱਦਾਖ ਵੀ ਕੇਂਦਰ ਸ਼ਾਸਿਤ ਪ੍ਰਦੇਸ਼ ਬਣੇਗਾ। ਇਸ ਬਿੱਲ 'ਤੇ ਵਿਰੋਧ ਕਰਦੇ ਹੋਏ ਪੀਡੀਪੀ ਸੰਸਦ ਮੈਂਬਰਾਂ ਨੇ ਆਪਣੇ ਕੱਪੜੇ ਪਾੜ ਦਿੱਤੇ। ਉੱਥੇ ਵਿਰੋਧੀ ਧਿਰ ਦੇ ਸੰਸਦ ਰਾਜ ਸਭਾ 'ਚ ਜ਼ਮੀਨ 'ਤੇ ਬੈਠ ਗਏ। [caption id="attachment_325680" align="aligncenter" width="300"] Jammu and Kashmir to be a union territory with legislature and Ladakh to be union territory without legislature ਜੰਮੂ-ਕਸ਼ਮੀਰ 'ਤੇ ਮੋਦੀ ਸਰਕਾਰ ਦਾ ਵੱਡਾ ਫ਼ੈਸਲਾ , ਪੜ੍ਹੋ ਰਾਜ ਸਭਾ 'ਚ ਕੀ ਲਿਆ ਗਿਆ ਫ਼ੈਸਲਾ[/caption] ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿੱਚ ਹਲਚਲ ਜਾਰੀ ਹੈ। ਕਸ਼ਮੀਰ ਘਾਟੀ ਵਿੱਚ ਮੌਜੂਦਾ ਸਥਿਤੀ ਬਾਰੇ ਵਿਚਾਰ ਵਟਾਂਦਰੇ ਲਈ ਰਾਜ ਦੀਆਂ ਮਹੱਤਵਪੂਰਨ ਰਾਜਨੀਤਿਕ ਪਾਰਟੀਆਂ ਦੀ ਐਤਵਾਰ ਸ਼ਾਮ 6 ਵਜੇ ਸ੍ਰੀਨਗਰ ਵਿਖੇ ਇਕ ਅਹਿਮ ਮੀਟਿੰਗ ਹੋਈ। ਜਿਸ ਤੋਂ ਮਗਰੋਂ ਉਮਰ ਅਬਦੁੱਲਾ , ਪੀਡੀਪੀ ਆਗੂ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਘਰਾਂ ਵਿੱਚ ਨਜਰਬੰਦ ਕਰ ਦਿੱਤਾ ਗਿਆ ਹੈ। ਇਹ ਸਾਰੇ ਆਗੂ ਆਪੋ-ਆਪਣੇ ਘਰਾਂ ਵਿੱਚ ਹੀ ਨਜ਼ਰਬੰਦ ਰਹਿਣਗੇ। -PTCNews

Related Post