ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,3 ਲੋਕਾਂ ਦੀ ਮੌਤ, ਕਈ ਜ਼ਖ਼ਮੀ

By  Shanker Badra June 5th 2019 03:31 PM

ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਵਾਪਰਿਆ ਦਰਦਨਾਕ ਹਾਦਸਾ ,3 ਲੋਕਾਂ ਦੀ ਮੌਤ, ਕਈ ਜ਼ਖ਼ਮੀ:ਸ੍ਰੀਨਗਰ : ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਧਾਰ ਰੋਡ ਕੋਲ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ।ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ ਹਨ।

Jammu and Kashmir Udhampur Road Accident ,3 death, many injuries
ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਜਾਣਕਾਰੀ ਅਨੁਸਾਰ ਓਥੇ ਇੱਕ ਤੇਜ਼ ਰਫ਼ਤਾਰ ਮੈਟਾਡੋਰ ਵੈਨ ਬੇਕਾਬੂ ਹੋ ਕੇ ਪਲਟ ਗਈ ਹੈ।ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।ਇਸ ਸੰਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਜ਼ਿਲ੍ਹੇ ਦੇ ਬੈਰੀਅਨ ਇਲਾਕੇ 'ਚ ਵਾਪਰਿਆ ਹੈ।

Jammu and Kashmir Udhampur Road Accident ,3 death, many injuries
ਜੰਮੂ-ਕਸ਼ਮੀਰ ਦੇ ਊਧਮਪੁਰ 'ਚ ਵਾਪਰਿਆ ਦਰਦਨਾਕ ਹਾਦਸਾ , 3 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਾਰਤੀ ਹਵਾਈ ਫ਼ੌਜ ਦੇ ਲਾਪਤਾ ਹੋਏ ਜਹਾਜ਼ ‘ਚ ਸਮਾਣਾ ਦਾ ਮੋਹਿਤ ਵੀ ਸ਼ਾਮਲ , ਪਰਿਵਾਰ ਅਸਾਮ ਲਈ ਹੋਇਆ ਰਵਾਨਾ

ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਸੱਤ ਲੋਕਾਂ ਨੂੰ ਜ਼ਖ਼ਮੀ ਹਾਲਤ 'ਚ ਨਜ਼ਦੀਕੀ ਹਸਪਤਾਲ 'ਚ ਲਿਜਾਇਆ ਗਿਆ।ਇੱਥੇ ਇਲਾਜ ਦੌਰਾਨ ਦੋ ਹੋਰ ਲੋਕਾਂ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਦਮ ਤੋੜ ਦਿੱਤਾ।

-PTCNews

Related Post