ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਵਾਪਰੇ ਬੱਸ ਹਾਦਸੇ 'ਤੇ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ

By  Jashan A July 1st 2019 02:07 PM

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਵਾਪਰੇ ਬੱਸ ਹਾਦਸੇ 'ਤੇ PM ਮੋਦੀ ਤੇ ਅਮਿਤ ਸ਼ਾਹ ਨੇ ਜਤਾਇਆ ਦੁੱਖ ,ਕਿਸ਼ਤਵਾੜ: ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਵਾਪਰੇ ਬੱਸ ਹਾਦਸੇ ਨੂੰ ਲੈ ਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੁੱਖ ਜ਼ਾਹਰ ਕੀਤਾ ਹੈ।ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ, ''ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੀ ਘਟਨਾ ਦਿਲ ਦਹਿਲਾਉਣ ਵਾਲੀ ਹੈ।

ਜ਼ਿਕਰ ਏ ਖਾਸ ਹੈ ਕਿ ਅੱਜ ਸਵੇਰੇ ਕਰੀਬ ਸਾਢੇ 7 ਵਜੇ ਕਿਸ਼ਤਵਾੜ ਤੋਂ ਕੇਸ਼ਵਨ ਜਾ ਰਹੀ ਬੱਸ ਸਿਰਗਵਾਰੀ 'ਚ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿਚ ਡਿੱਗ ਗਈ। ਇਸ ਬੱਸ ਹਾਦਸੇ ਵਿਚ 35 ਲੋਕਾਂ ਦੀ ਮੌਤ ਹੋ ਗਈ ਅਤੇ 22 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।

-PTC News

Related Post