ਜੰਮੂ ਸਮੇਤ ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜ਼ਾਜ, ਪੰਜਾਬ 'ਚ ਵਧ ਸਕਦੀ ਠੰਡ

By  Jashan A November 13th 2018 05:17 PM -- Updated: November 13th 2018 06:02 PM

ਜੰਮੂ ਸਮੇਤ ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜ਼ਾਜ, ਪੰਜਾਬ 'ਚ ਵਧ ਸਕਦੀ ਠੰਡ,ਸ੍ਰੀਨਗਰ: ਜੰਮੂ ਕਸ਼ਮੀਰ ਮਨਾਲੀ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਬੀਤੇ ਦਿਨ ਬਰਫਬਾਰੀ ਹੋਈ, ਜਿਸ ਦੌਰਾਨ ਸਾਰੇ ਪਾਸੇ ਠੰਡ ਦਾ ਮਾਹੌਲ ਬਣਿਆ ਹੋਇਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਤੋਂ ਪਾਰੇ 'ਚ ਕਾਫੀ ਗਿਰਾਵਟ ਦਰਜ ਕੀਤੀ ਗਈ। ਇਸ ਬਰਫਬਾਰੀ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਡ ਵਧਣ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਚੁੱਕਿਆ ਹੈ। ਕਸ਼ਮੀਰ ਦੇ ਉਚਾਈ ਵਾਲੇ ਇਲਾਕਿਆਂ 'ਚ ਹੋਈ ਤਾਜ਼ਾ ਬਰਫਬਾਰੀ ਦੇ ਕਾਰਨ ਮੁਗਲ ਰੋਡ ਨੂੰ ਅਚਾਨਕ ਬੰਦ ਕਰ ਦਿੱਤਾ ਗਿਆ। ਇਹ ਰੋਡ ਜੰਮੂ ਦੇ ਪੁੰਛ ਅਤੇ ਰਾਜੌਰੀ ਨੂੰ ਕਸ਼ਮੀਰ ਦੇ ਸ਼ੋਪੀਆਂ ਜ਼ਿਲੇ ਨਾਲ ਜੋੜਦਾ ਹੈ। ਹੋਰ ਪੜ੍ਹੋ: ਅੰਮ੍ਰਿਤਸਰ ਰੇਲ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦੀ ਮਦਦ ਲਈ ਵਿਭਾਗ ਵੱਲੋਂ ਜਾਰੀ ਹੈਲਪਲਾਈਨ ਨੰਬਰ ,ਜਾਣੋਂ ਐਮਰਜੈਂਸੀ ਨੰਬਰ ਦੂਜੇ ਪਾਸੇ ਮੌਸਮ ਵਿਭਾਗ ਦੇ ਮੁਤਾਬਕ ਮੰਗਲਵਾਰ ਨੂੰ ਪੰਜਾਬ ਦੇ ਤਾਪਮਾਨ 'ਚ ਦੋ ਤੋਂ ਚਾਰ ਡਿਗਰੀ ਤੱਕ ਗਿਰਾਵਟ ਹੋਵੇਗੀ। ਜਿਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਵੀ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਫਸਲਾਂ 'ਤੇ ਅਸਰ ਦੇਖਣ ਨੂੰ ਮਿਲ ਸਕਦਾ ਹੈ। —PTC News

Related Post