ਜੰਮੂ ਕਸ਼ਮੀਰ: ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਗ੍ਰਿਫਤਾਰ

By  Jashan A August 5th 2019 07:57 PM -- Updated: August 5th 2019 08:00 PM

ਜੰਮੂ ਕਸ਼ਮੀਰ: ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਗ੍ਰਿਫਤਾਰ,ਸ਼੍ਰੀਨਗਰ: ਜੰਮੂ ਕਸ਼ਮੀਰ 'ਚ ਧਾਰਾ 370 ਹਟਾਉਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੂੰ ਗ੍ਰਿਫਤਾਰੀ ਦੇ ਬਾਅਦ ਸ਼੍ਰੀਨਗਰ ਦੇ ਸਰਕਾਰੀ ਗੈਸਟ ਹਾਊਸ 'ਚ ਲਿਜਾਇਆ ਗਿਆ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਪੀਡੀਪੀ ਨੇਤਾ ਮਹਿਬੂਬਾ ਮੁਫਤੀ ਨੂੰ ਨਜ਼ਰਬੰਦ ਕੀਤਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ 'ਚ ਵੰਡਣ ਦਾ ਬਿੱਲ ਵੀ ਸਰਕਾਰ ਨੇ ਅੱਜ ਰਾਜਸਭਾ 'ਤੋਂ ਪਾਸ ਕਰਵਾ ਲਿਆ। ਮੰਗਲਵਾਰ ਨੂੰ ਇਸ ਬਿੱਲ ਨੂੰ ਲੋਕ ਸਭਾ 'ਚ ਵੀ ਪੇਸ਼ ਕੀਤਾ ਜਾਵੇਗਾ।

-PTCNews

Related Post