ਜੰਮੂ-ਕਸ਼ਮੀਰ ਦੇ ਬਾਰਾਮੂਲਾ 'ਚ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ, ਦੋ ਜ਼ਖ਼ਮੀ

By  Riya Bawa July 31st 2022 08:00 AM -- Updated: July 31st 2022 08:18 AM

Jammu Kashmir Baramulla Encounter: ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ ਦੌਰਾਨ 1 ਅੱਤਵਾਦੀ ਨੂੰ ਢੇਰ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗੋਲੀਬਾਰੀ ਦੌਰਾਨ ਦੋ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਸੀ। ਜਾਣਕਾਰੀ ਮੁਤਾਬਕ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਕੀਤੀ ਗਈ ਸੀ। ਦੋ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਤੋਂ ਬਾਅਦ ਸੁਰੱਖਿਆ ਬਲਾਂ ਨੇ ਮੋਰਚਾ ਸੰਭਾਲਦੇ ਹੋਏ ਆਪਰੇਸ਼ਨ ਸ਼ੁਰੂ ਕੀਤਾ ਸੀ। Terrorist-killed-in-encounter-4 ਜੰਮੂ-ਕਸ਼ਮੀਰ ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਕਰੇਰੀ ਇਲਾਕੇ ਦੇ ਵਾਨੀਗਾਮ ਬਾਲਾ 'ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਹ ਵੀ ਪੜ੍ਹੋ : CWG 2022: ਮੀਰਾਬਾਈ ਚਾਨੂ ਦੇ ਗੋਲਡ ਜਿੱਤਣ 'ਤੇ PM ਮੋਦੀ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਇਕ ਅੱਤਵਾਦੀ ਮਾਰਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਤਲਾਸ਼ੀ ਮੁਹਿੰਮ ਦੌਰਾਨ ਉਥੇ ਲੁਕੇ ਹੋਏ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ 'ਚ ਇਕ ਅੱਤਵਾਦੀ ਨੂੰ ਮਾਰ ਦਿੱਤਾ। ਜਾਣਕਾਰੀ ਮੁਤਾਬਕ ਇਕ ਸਥਾਨਕ ਅਤੇ ਇਕ ਪਾਕਿਸਤਾਨੀ ਅੱਤਵਾਦੀ ਦੇ ਲੁਕੇ ਹੋਣ ਦੀ ਖਬਰ ਸੀ। J-K: Encounter breaks out between security forces, terrorists in Kulgam ਇਸ ਤੋਂ ਪਹਿਲਾਂ 6 ਜੁਲਾਈ ਨੂੰ ਕੁਲਗਾਮ ਜ਼ਿਲ੍ਹੇ ਦੇ ਹਦੀਗਾਮ ਇਲਾਕੇ 'ਚ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ। ਸੁਰੱਖਿਆ ਕਰਮੀਆਂ ਨੇ ਅੱਤਵਾਦੀਆਂ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਸੀ ਕਿ 2 ਅੱਤਵਾਦੀਆਂ ਨੇ ਆਪਣੇ ਮਾਪਿਆਂ ਦੀ ਅਪੀਲ 'ਤੇ ਆਤਮ ਸਮਰਪਣ ਕਰ ਦਿੱਤਾ ਹੈ। ਇਨ੍ਹਾਂ ਲੋਕਾਂ ਕੋਲੋਂ ਹਥਿਆਰ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ 11 ਜੁਲਾਈ ਨੂੰ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ ਜੈਸ਼-ਏ-ਮੁਹੰਮਦ ਦੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਸੀ। -PTC News

Related Post