ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਮਾਰੀ ਗੋਲੀ, ਹੋਈ ਮੌਤ

By  Jashan A May 5th 2019 11:02 AM

ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਮਾਰੀ ਗੋਲੀ, ਹੋਈ ਮੌਤ,ਅੰਨਤਨਾਗ: ਬੀਤੀ ਦੇਰ ਰਾਤ ਜੰਮੂ ਕਸ਼ਮੀਰ ਦੇ ਅੰਨਤਨਾਗ 'ਚ ਬੀਜੇਪੀ ਨੇਤਾ ਦੀ ਅੱਤਵਾਦੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਕਿ ਬੀਤੀ ਰਾਤ ਕੁਝ ਅੱਤਵਾਦੀ ਅੰਨਤਨਾਗ ਜ਼ਿਲੇ ਦੇ ਬੀਜੇਪੀ ਉਪ ਪ੍ਰਧਾਨ ਗੁਲ ਮੁਹੰਮਦ ਮੀਰ ਦੇ ਘਰ ਪਹੁੰਚੇ ਤੇ ਉਨ੍ਹਾਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ।

jammu ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਬੀਜੇਪੀ ਨੇਤਾ ਨੂੰ ਮਾਰੀ ਗੋਲੀ, ਹੋਈ ਮੌਤ

ਜਦੋਂ ਇਸ ਘਟਨਾ ਬਾਰੇ ਸਥਾਨਕ ਲੋਕਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਜ਼ਖਮੀ ਗੁਲ ਮੁਹੰਮਦ ਮੀਰ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।

ਹੋਰ ਪੜ੍ਹੋ:ਸ਼੍ਰੀ ਗੁਰੂਦੇਵ ਦੇ ਮਾਲਿਕ ਦੇ ਪੁੱਤਰ ਨੇ ਚੰਡੀਗੜ੍ਹ ਦੇ ਸੈਕਟਰ -17 ਵਿੱਚ ਕੀਤੀ ਆਤਮਹੱਤਿਆ

ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਚੌਕਸੀ ਵਧਾ ਦਿੱਤੀ ਹੈ। ਸੁਰੱਖਿਆ ਬਲਾਂ ਨੇ ਇਲਾਕੇ 'ਚ ਨਾਕਾਬੰਦੀ ਕਰ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

-PTC News

ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:

Related Post