Jammu Kashmir Encounter: ਸੁਰੱਖਿਆ ਬਲਾਂ ਨੇ ਕੁਪਵਾੜਾ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਕੀਤਾ ਢੇਰ

By  Riya Bawa May 26th 2022 11:06 AM

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਮੁਕਾਬਲੇ 'ਚ ਲਸ਼ਕਰ ਦੇ ਤਿੰਨ ਅੱਤਵਾਦੀ ਮਾਰੇ ਗਏ ਹਨ। ਮੌਕੇ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਮਿਲੀ ਮੁਤਾਬਕ ਜੰਮੂ-ਕਸ਼ਮੀਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਪਵਾੜਾ ਦੇ ਜੁਮਾਗੁੰਡ ਪਿੰਡ ਤੋਂ ਕੁਝ ਅੱਤਵਾਦੀ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਸੂਚਨਾ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਕਰ ਲਈ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

Jammu Kashmir Encounter: ਸੁਰੱਖਿਆ ਬਲਾਂ ਨੇ ਕੁਪਵਾੜਾ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਢੇਰ, ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਸੁਰੱਖਿਆ ਬਲਾਂ ਨੇ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਮਾਰਨ 'ਚ ਸਫਲਤਾ ਹਾਸਲ ਕੀਤੀ ਹੈ। ਆਈਜੀਪੀ ਕਸ਼ਮੀਰ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ ਨਾਲ ਜੁੜੇ ਹੋਏ ਸਨ। ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਮੌਕੇ ਤੋਂ ਹਥਿਆਰ ਅਤੇ ਗੋਲਾ ਬਾਰੂਦ ਸਮੇਤ ਭੜਕਾਊ ਸਮੱਗਰੀ ਬਰਾਮਦ ਕੀਤੀ ਗਈ ਹੈ।

ਸੁਰੱਖਿਆ ਬਲਾਂ ਨੇ ਕੁਪਵਾੜਾ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਢੇਰ, ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਇਹ ਵੀ ਪੜ੍ਹੋ : ਪੰਜਾਬ ਦੇ ਇਸ ਸਰਕਾਰੀ ਸਕੂਲ ਨੇ ਸਿੱਖ ਨੌਜਵਾਨ ਨੂੰ ਕੜਾ ਅਤੇ ਕਿਰਪਾਨ ਪਾਉਣ 'ਤੇ ਲਾਈ ਰੋਕ, ਪੂਰਾ ਪੜ੍ਹੋ

ਇਸ ਤੋਂ ਪਹਿਲਾਂ ਕੱਲ੍ਹ ਯਾਨੀ ਬੁੱਧਵਾਰ ਨੂੰ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਦੇ ਕਰੀਰੀ ਇਲਾਕੇ ਵਿੱਚ ਸੁਰੱਖਿਆ ਬਲਾਂ ਵੱਲੋਂ ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦੇ ਤਿੰਨ ਪਾਕਿਸਤਾਨੀ ਅੱਤਵਾਦੀ ਮਾਰੇ ਗਏ ਸਨ। ਇਸ ਮੁਕਾਬਲੇ 'ਚ ਜੰਮੂ-ਕਸ਼ਮੀਰ ਪੁਲਿਸ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ ਸੀ। ਸ੍ਰੀਨਗਰ ਵਿੱਚ ਮਾਰੇ ਗਏ ਤਿੰਨੇ ਅੱਤਵਾਦੀ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਤਿਆਰੀ ਵਿੱਚ ਸਨ। ਅੱਤਵਾਦੀਆਂ ਕੋਲੋਂ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਗਿਆ ਹੈ।

ਸੁਰੱਖਿਆ ਬਲਾਂ ਨੇ ਕੁਪਵਾੜਾ ਮੁਕਾਬਲੇ 'ਚ ਤਿੰਨ ਅੱਤਵਾਦੀਆਂ ਨੂੰ ਢੇਰ, ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ

ਜੰਮੂ-ਕਸ਼ਮੀਰ ਪੁਲਿਸ ਅਤੇ 52 ਆਰਆਰ ਦੇ ਜਵਾਨਾਂ ਨੇ ਅੱਤਵਾਦੀਆਂ ਨੂੰ ਮੂੰਹਤੋੜ ਜਵਾਬ ਦਿੱਤਾ। ਆਈਜੀਪੀ ਕਸ਼ਮੀਰ ਵਿਜੇ ਕੁਮਾਰ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਬਾਰਾਮੂਲਾ ਵਿੱਚ ਜੈਸ਼-ਏ-ਮੁਹੰਮਦ ਨਾਲ ਸਬੰਧਤ ਤਿੰਨ ਪਾਕਿਸਤਾਨੀ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਉਹ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਇਸ ਖੇਤਰ ਵਿੱਚ ਸਰਗਰਮ ਸਨ। ਸੁਰੱਖਿਆ ਬਲ ਲਗਾਤਾਰ ਉਨ੍ਹਾਂ 'ਤੇ ਨਜ਼ਰ ਰੱਖ ਰਹੇ ਸਨ। ਇਸ ਸਾਲ ਹੁਣ ਤੱਕ 22 ਪਾਕਿਸਤਾਨੀ ਅੱਤਵਾਦੀ ਮਾਰੇ ਜਾ ਚੁੱਕੇ ਹਨ। ਮੁਕਾਬਲੇ 'ਚ ਇਕ ਪੁਲਿਸ ਮੁਲਾਜ਼ਮ ਵੀ ਸ਼ਹੀਦ ਹੋ ਗਿਆ ਹੈ।

-PTC News

Related Post